ਜਲੰਧਰ ਸੀਵਰੇਜ ਦੀਆਂ ਪਾਈਪਾਂ ਟੁੱਟਣ ਕਾਰਨ ਮੁਹੱਲਾ ਅਰਜੁਨ ਨਗਰ ਦੀਆਂ ਸੜਕਾਂ ਧਸ ਰਹੀਆਂ ਹਨ। ਲੋਕਾਂ ਦੇ ਮਕਾਨ ਡਿੱਗਣ ਦਾ ਵੀ ਖਤਰਾ ਬਣਿਆ ਹੋਇਆ ਹੈ। ਸੋਮਵਾਰ ਨੂੰ ਲੋਕਾਂ ਨੇ ਇਸ ਨੂੰ ਲੈ ਕੇ ਨਗਰ ਨਿਗਮ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।
ਲੋਕਾਂ ਨੇ ਮੰਗ ਕੀਤੀ ਕਿ ਜੇਕਰ ਨਿਗਮ ਨੇ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਸਰਕਾਰ ਖਿਲਾਫ ਸੜਕਾਂ ‘ਤੇ ਉਤਰਨਗੇ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਇਸ ਮੌਕੇ ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ਨੇ ਐਸ.ਡੀ.ਓ ਨੂੰ ਫ਼ੋਨ ‘ਤੇ ਮਾਮਲੇ ਦੀ ਜਾਣਕਾਰੀ ਦਿੱਤੀ | ਐਸਡੀਓ ਨੇ ਭਰੋਸਾ ਦਿੱਤਾ ਕਿ ਇੱਕ-ਦੋ ਦਿਨਾਂ ਵਿੱਚ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਜੇਕਰ ਦੋ-ਤਿੰਨ ਦਿਨਾਂ ਵਿੱਚ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਨਿਗਮ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।