ਉਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਭਰਾਵਾਂ ਦੀ ਹੋਈ ਕੁੱਟਮਾਰ ਦਾ SGPC ਨੇ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। SGPC ਪ੍ਰਧਾਨ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮਾਮੂਲੀ ਵਿਵਾਦ ਨੂੰ ਲੈ ਕੇ ਭੜਕੀ ਭੀੜ ਵੱਲੋਂ ਸਿੱਖਾਂ ਭਰਾਵਾਂ ਦੀ ਦਸਤਾਰ ਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਦੇਸ਼ ਦੀ ਜਮਹੂਰੀਅਤ ਲਈ ਬੇਹੱਦ ਸ਼ਰਮਾਨਕ ਹੈ। ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
SGPC ਪ੍ਰਧਾਨ ਨੇ ਕਿਹਾ ਕਿ ਇਹ ਕੋਈ ਪਾਰਕਿੰਗ ਦਾ ਵਿਵਾਦ ਨਜ਼ਰ ਨਹੀਂ ਆ ਰਿਹਾ। ਅਸੀਂ ਉੱਤਰਾਖੰਡ ਸਰਕਾਰ ਨੂੰ ਦੋਸ਼ੀਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਅਪੀਲ ਕਰਦੇ ਹਾਂ। ਉਨ੍ਹਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਪੁਸ਼ਕਰ ਧਾਮੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਜਲਦ ਤੇ ਸਖਤ ਕਾਰਵਾਈ ਕਰਨ ਲਈ ਕਿਹਾ ਹੈ।
ਇੰਨਾ ਹੀ ਨਹੀਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਸਿੱਖ ਭਰਾਵਾਂ ‘ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਰਾਵਾਂ ‘ਤੇ ਹੋਇਆ ਹਮਲਾ ਬਹੁਤ ਹੀ ਚਿੰਤਾਜਨਕ ਹੈ। ਪੱਗ ਤੇ ਵਾਲਾਂ ਦੀ ਬੇਅਦਬੀ ਮਾਣ-ਸਨਮਾਨ ਦੀ ਉਲੰਘਣਾ ਹੈ। ਸਰਕਾਰ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰੇ ਤੇ ਸੂਬੇ ਵਿਚ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਰਾਸ਼ਟਰੀ ਏਕਤਾ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
