ਮੂਸੇਵਾਲਾ ਦੇ ਗੀਤ SYL ‘ਚ ਦਿਖਣ ਦੇ ਬਾਅਦ ਬਲਵਿੰਦਰ ਜਟਾਣਾ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਹੋਈ ਐਗਜ਼ੀਕਿਊਟਿਵ ਦੀ ਬੈਠਕ ਵਿਚ ਫੈਸਲਾ ਲੈਂਦੇ ਹੋਏ ਜਟਾਣਾ ਦੀ ਤਸਵੀਰ ਨੂੰ ਸ੍ਰੀ ਹਰਿਮੰਦਰ ਸਾਹਿਬ ‘ਚ ਬਣੇ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ।
ਇਸ ਫੈਸਲੇ ਤੋਂ ਇਲਾਵਾ SGPC ਸ਼੍ਰੋਮਣੀ ਅਕਾਲੀ ਦਲ ਦੇ ਬਚਾਅ ਵਿਚ ਵੀ ਨਜ਼ਰ ਆਈ। ਉਨ੍ਹਾਂ ਦੋਸ਼ ਲਗਾਇਆ ਕਿ ਬੇਅਦਬੀ ਮਾਮਲਿਆਂ ਵਿਚ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਹਰ ਕਿਸੇ ਨੇ ਪੂਰੀ ਕੋਸ਼ਿਸ਼ ਕੀਤੀ, ਜੋ ਕਿ ਨਿੰਦਣਯੋਗ ਹੈ। ਬੀਤੇ 7 ਸਾਲ ਵਿਚ ਹੋਏ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਸਿਰਫ ਸਿਆਸਤ ਹੀ ਹੋਈ ਹੈ।
ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਵੀ ਆਪਣੇ ਵਿਚਾਰ ਰੱਖੇ ਤੇ ਕੇਂਦਰ ਨੂੰ ਇਸ ਨਾਲ ਛੇੜਛਾੜ ਨਾ ਕਰਨ ਦੀ ਸਲਾਹ ਦਿੱਤੀ। ਉੁਨ੍ਹਾਂ ਦਾ ਕਹਿਣਾ ਹੈ ਕਿ ਵੰਡ ਤੋਂ ਬਾਅਦ ਲਾਹੌਰ ਯੂਨੀਵਰਸਿਟੀ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਸਭ ਤੋਂ ਵੱਡੀ ਯੂਨੀਵਰਸਿਟੀ ਬਣ ਕੇ ਉਭਰੀ ਪਰ ਕੇਂਦਰ ਇਸ ਨੂੰ ਆਪਣੇ ਹੱਕ ਵਿਚ ਕਰਨਾ ਚਾਹੁੰਦਾ ਹੈ, ਜੋ ਕਿ ਗਲਤ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਐਡਵੋਕੇਟ ਧਾਮੀ ਨੇ ਆਸਟ੍ਰੇਲੀਆ ਵਿਚ ਪੰਜਾਬ ਨੂੰ ਮਾਨਤਾ ਦੇਣ ਦੇ ਫੈਸਲੇ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦਾ ਕਹਿਣਾਸੀ ਕਿ ਦੇਸ਼ ਵਿਚ ਪੰਜਾਬੀ ਪਿਛੜਦੀ ਜਾ ਰਹੀ ਹੈ ਪਰ ਵਿਦੇਸ਼ ਵਿਚ ਪੰਜਾਬੀ ਨੂੰ ਸਰਾਹਿਆ ਜਾ ਰਿਹਾ ਹੈ। ਆਸਟ੍ਰੇਲੀਆ ਵਿਚ 6 ਭਾਸ਼ਾਵਾਂ ਨੂੰ ਮਾਨਤਾ ਦਿੱਤੀ ਗਈ ਜਿਨ੍ਹਾਂ ਵਿਚੋਂ ਪੰਜਾਬੀ ਇੱਕ ਹੈ। ਉਨ੍ਹਾਂ ਨੇ ਆਸਟ੍ਰੇਲੀਆ ਸਰਕਾਰ ਦੇ ਇਸ ਫੈਸਲੇ ਲਈ ਧੰਨਵਾਦ ਕੀਤਾ ਹੈ।