ਜਲੰਧਰ ਪੱਛਮੀ, ਪੰਜਾਬ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਸ ਨੇ ਆਪਣਾ ਅਸਤੀਫਾ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਭੇਜ ਦਿੱਤਾ ਹੈ। ਅੰਗੁਰਾਲ ਅਤੇ ‘ਆਪ’ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਦਿੱਲੀ ਸਥਿਤ ਭਾਜਪਾ ਦਫ਼ਤਰ ਪਹੁੰਚ ਕੇ ਭਾਜਪਾ ‘ਚ ਸ਼ਾਮਲ ਹੋਏ ਸਨ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲੰਧਰ ਵਿੱਚ ਉਸ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਸ ਨੂੰ ਪਾਰਟੀ ਦਾ ਗੱਦਾਰ ਵੀ ਕਿਹਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।
ਦੱਸ ਦੇਈਏ ਕਿ ਸ਼ੀਤਲ ਅਗੂਨਰਾਲ ਓਪਰੇਸ਼ਨ ਲੋਟਸ ਦੀ ਮੁੱਖ ਸ਼ਿਕਾਇਤਕਰਤਾ ਹੈ ਜਿਸ ਨੇ ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਲਿਆ ਦਿੱਤਾ ਸੀ। ਕਰੀਬ ਡੇਢ ਸਾਲ ਪਹਿਲਾਂ ਆਪਰੇਸ਼ਨ ਲੋਟਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਆਪਣੇ ਬਿਆਨ ਦਰਜ ਕਰਵਾਏ ਸਨ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ SAD ਅੰਮ੍ਰਿਤਸਰ ਨੇ ਐਲਾਨੇ ਉਮੀਦਵਾਰ, ਸੰਗਰੂਰ ਤੋਂ ਖੁਦ ਚੋਣ ਲੜਨਗੇ ਸਿਮਰਨਜੀਤ ਸਿੰਘ ਮਾਨ
ਮੁਹਾਲੀ ਥਾਣੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ। ਪਰ ਡੇਢ ਸਾਲ ਬੀਤ ਜਾਣ ‘ਤੇ ਵੀ ਵਿਜੀਲੈਂਸ ਦੀ ਜਾਂਚ ‘ਚ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ, ਜਿਸ ਨਾਲ ਇਸ ਮਾਮਲੇ ‘ਚ ਕਿਸੇ ਦਾ ਨਾਂ ਲਿਆ ਜਾ ਸਕੇ। ਦੂਜੇ ਪਾਸੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਕੱਲ੍ਹ ਕਿਹਾ ਸੀ ਕਿ ਆਪ੍ਰੇਸ਼ਨ ਲੋਟਸ ਦੇ ਮਾਮਲੇ ‘ਚ ਕੀ ਹੋਇਆ, ਇਸ ਬਾਰੇ ਉਹ ਜਲਦ ਹੀ ਵੱਡਾ ਖੁਲਾਸਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: