Shinda No Papa Poster: ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੇ ਹੋਏ ਹਨ। ਇਸ ਸਾਲ ਅਦਾਕਾਰ ਦੀਆਂ ਹੁਣ ਤੱਕ ਦੋ ਫਿਲਮਾਂ ‘ਵਾਰਨਿੰਗ 2’ ਤੇ ‘ਜੱਟ ਨੂੰ ਚੁੜੈਲ ਟੱਕਰੀ’ ਰਿਲੀਜ਼ ਹੋਈਆਂ ਹਨ। ਇਨ੍ਹਾਂ ਦੋਵੇਂ ਹੀ ਫਿਲਮਾਂ ਨੇ ਬਾਕਸ ਆਫਿਸ ‘ਤੇ ਬਹੁਤ ਵਧੀਆ ਕਾਰੋਬਾਰ ਕੀਤਾ ਹੈ।

Shinda No Papa Poster
ਇਸ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਗਿੱਪੀ ਨੇ ਆਪਣੀ ਅਗਲੀ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦਾ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਦੱਸ ਦਈਏ ਕਿ ਫਿਲਮ ਦੇ ਪੋਸਟਰ ‘ਚ ਗਿੱਪੀ ਦੇ ਨਾਲ ਉਨ੍ਹਾਂ ਦਾ ਪੁੱਤਰ ਸ਼ਿੰਦਾ ਤੇ ਟੀਵੀ ਅਦਾਕਾਰਾ ਹਿਨਾ ਖਾਨ ਨਜ਼ਰ ਆ ਰਹੇ ਹਨ। ਫਿਲਮ ਦੇ ਪੋਸਟਰ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਫਿਲਮ ‘ਚ ਕਾਮੇਡੀ ਦਾ ਫੁੱਲ ਤੜਕਾ ਲੱਗਣ ਵਾਲਾ ਹੈ। ਇਸ ਦੇ ਨਾਲ ਨਾਲ ਗਿੱਪੀ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ। ਦੱਸ ਦਈਏ ਕਿ ‘ਸ਼ਿੰਦਾ ਸ਼ਿੰਦਾ ਨੋ ਪਾਪਾ’ 10 ਮਈ ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਹੈ।
View this post on Instagram
ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਇਸ ਫਿਲਮ ‘ਚ ਆਪਣੇ ਪੁੱਤਰ ਨਾਲ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। ਵੈਸੇ ਤਾਂ ਇਸ ਤੋਂ ਪਹਿਲਾਂ ਵੀ ਗਿੱਪੀ ਤੇ ਸ਼ਿੰਦਾ ਨੇ ਇਕੱਠੇ ਐਕਟਿੰਗ ਕੀਤੀ ਹੈ, ਪਰ ਇਸ ਫਿਲਮ ‘ਚ ਦੋਵਾਂ ਨੂੰ ਪਿਓ ਪੁਤਰ ਦਾ ਕਿਰਦਾਰ ਨਿਭਾਉਂਦੇ ਦੇਖਣ ਦਾ ਮੌਕਾ ਮਿਲੇਗਾ। ਪੋਸਟਰ ਰਿਲੀਜ਼ ਹੋਣ ਤੋਂ ਬਾਅਦ ਹੁਣ ਫੈਨਜ਼ ਅਦਾਕਾਰ ਨੂੰ ਫਿਲਮ ਦਾ ਟੀਜ਼ਰ ਰਿਲੀਜ਼ ਕਰਨ ਲਈ ਕਹਿ ਰਹੇ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਗਿੱਪੀ ਦੀ ਇਸ ਸਾਲ ਇੱਕ ਫਿਲਮ ‘ਕੈਰੀ ਆਨ ਜੱਟੀਏ’ ਵੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਚ ਗਿੱਪੀ ਦੀ ਜੋੜੀ ਇੱਕ ਵਾਰ ਫਿਰ ਤੋਂ ਸਰਗੁਣ ਮਹਿਤਾ ਨਾਲ ਨਜ਼ਰ ਆਵੇਗੀ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .