ਪੰਜਾਬ ਵਿੱਚ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਕਈ ਲੀਡਰ ਪਾਰਟੀਆਂ ਬਦਲ ਰਹੇ ਹਨ ਅਤੇ ਕੁਝ ਪੁਰਾਣੀ ਪਾਰਟੀ ਵਿੱਚ ਘਰ ਵਾਪਸੀ ਕਰ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਗਏ ਪੁਰਾਣੇ ਲੀਡਰ ਵਾਪਸ ਪਾਰਟੀ ਵਿੱਚ ਆ ਰਹੇ ਹਨ, ਜਿਸ ਨਾਲ ਪਾਰਟੀ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਾ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੀ ਇਕੋ-ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ, ਜਿਸ ਕਰਕੇ ਆਗੂ ਘਰ ਵਾਪਸੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੱਖ ਵਿੱਚ ਹਵਾ ਚੱਲ ਰਹੀ ਹੈ, ਅਕਾਲੀ ਦਲ ਦੇ ਹੱਕ ਵਿੱਚ ਇੱਕ ਤੂਫਾਨ ਚੱਲ ਰਿਹਾ ਹੈ ਅਤੇ ਤੁਸੀਂ ਅਗਲੇ ਦਿਨਾਂ ਵਿੱਚ ਵੇਖੋਗੇ ਕਿ 80 ਤੋਂ ਵੱਧ ਸੀਟਾਂ ਆਉਣਗੀਆਂ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਸ ਦੌਰਾਨ ਸੁਨੀਲ ਜਾਖੜ ਦੇ ਇਸ ਬਿਆਨ ‘ਤੇ ਕਿ ਮੁੱਖ ਮੰਤਰੀ ਬਣਾਏ ਜਾਣ ਲਈ ਉਨ੍ਹਾਂ ਨੂੰ 42 ਵੋਟਾਂ ਪਈਆਂ ਸਨ, ਸੁਖਬੀਰ ਬਾਦਲ ਨੇ ਕਿਹਾ ਕਿ ਜਾਖੜ ਨਾਲ ਪਾਰਟੀ ਨੇ ਧੱਕਾ ਕੀਤਾ ਹੈ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਸੀ। ਇਸ ਲਈ ਤਾਂ ਜਾਖੜ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।