ਜਲੰਧਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੇਰ ਰਾਤ ਦੋ ਕੁੜੀਆਂ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ, ਦਰਅਸਲ ਖਬਰ ਸਾਹਮਣੇ ਆਈ ਸੀ ਕਿ ਬਾਬੂ ਲਾਭ ਸਿੰਘ ਨਗਰ ਤੋਂ ਮਨੀਲਾ ਤੋਂ ਆਈ ਇੱਕ ਕੁੜੀ ਦਾ ਉਸ ਦੀ ਗੁਆਂਢਣ ਸਣੇ ਕਿਡਨੈਪ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਇਲਾਕੇ ਦੇ ਨਾਲ-ਨਾਲ ਪੁਲਿਸ ਵਿਭਾਗ ‘ਚ ਵੀ ਭਾਜੜਾਂ ਪੈ ਗਈਆਂ।
ਪਰਿਵਾਰ ਵਾਲਿਆਂ ਨੇ ਥਾਣੇ ਪਹੁੰਚ ਕੇ ਦੱਸਿਆ ਕਿ ਲਾਪਤਾ ਕੁੜੀਆਂ ਵਿੱਚੋਂ ਇੱਕ ਕੁੜੀ ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਵਾਪਸ ਘਰ ਆਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਤੋਂ ਲੈ ਕੇ ਡੀ.ਸੀ.ਪੀ. ਰੈਂਕ ਤੱਕ ਦੇ ਅਧਿਕਾਰੀਆਂ ਨੇ ਕੁੜੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਪਰ ਬਾਅਦ ‘ਚ ਪਤਾ ਲੱਗਾ ਕਿ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦਾ ਘਰ ‘ਚ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਕੁੜੀਆਂ ਆਪਣੀ ਮਰਜ਼ੀ ਨਾਲ ਆਪਣੇ ਦੋਸਤਾਂ ਕੋਲ ਚਲੀਆਂ ਗਈਆਂ ਸਨ।
ਇਹ ਵੀ ਪੜ੍ਹੋ : ‘NDPS ਕੇਸਾਂ ‘ਚ ਪੁਲਿਸ ਵਾਲੇ ਗਵਾਹੀ ਦੇਣ ਤੋਂ ਬੱਚਦੇ, ਇਸੇ ਲਈ ਨਸ਼ਾ ਤਸਕਰ ਛੁੱਟ ਜਾਂਦੇ’- ਹਾਈਕੋਰਟ ਦੀ ਟਿੱਪਣੀ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਸੀਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸਾਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਦੋ ਲੜਕੀਆਂ ਬਾਜ਼ਾਰ ‘ਚ ਗਈਆਂ ਅਤੇ ਉਸ ਤੋਂ ਬਾਅਦ ਵਾਪਸ ਘਰ ਨਹੀਂ ਆਈਆਂ। ਪਰਿਵਾਰਕ ਮੈਂਬਰਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀਆਂ ਕੁੜੀਆਂ ਕਿਸੇ ਬੰਦੇ ਕੋਲ ਹਨ, ਜਿਸ ਤੋਂ ਬਾਅਦ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ। ਅਖੀਰ ਵਿੱਚ ਇਹ ਗੱਲ ਸਾਹਮਣੇ ਆਈ ਕਿ ਕੁੜੀਆਂ ਕਿਸੇ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਤੋਂ ਨਾਰਾਜ਼ ਸਨ ਅਤੇ ਆਪਣੀ ਮਰਜ਼ੀ ਨਾਲ ਸੋਸ਼ਲ ਮੀਡੀਆ ਦੇ ਆਪਣੇ ਦੋਸਤਾਂ ਕੋਲ ਚਲੀਆਂ ਗਈਆਂ ਸਨ। ਦੋਵੇਂ ਕੁੜੀਆਂ ਬਾਲਗ ਹਨ ਅਤੇ ਆਪਣੀ ਮਰਜ਼ੀ ਨਾਲ ਕਿਤੇ ਵੀ ਜਾ ਸਕਦੀਆਂ ਹਨ, ਇਸ ਲਈ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: