ਜਲੰਧਰ ਦੇ ਇੱਕ ਹੋਟਲ ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ ਇੱਕ ਐਨਆਰਆਈ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਨੌਜਵਾਨ ਜ਼ਖ਼ਮੀ ਹੋ ਗਿਆ। ਇਹ ਘਟਨਾ ਰਾਮਾਮੰਡੀ ਦੇ ਨਾਲ ਲੱਗਦੇ ਤੱਲ੍ਹਣ ਰੋਡ ‘ਤੇ ਸਥਿਤ ਢਿੱਲੋਂ ਰਿਜ਼ੋਰਟ ‘ਚ ਵਾਪਰੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।
ਜਾਣਕਾਰੀ ਮੁਤਾਬਕ ਢਿੱਲੋਂ ਰਿਜ਼ੋਰਟ ‘ਚ ਜਨਮ ਦਿਨ ਦੀ ਪਾਰਟੀ ਚੱਲ ਰਹੀ ਸੀ। ਇਸ ਦੌਰਾਨ ਰਿਸ਼ਤੇਦਾਰਾਂ ਵਿਚ ਝਗੜਾ ਹੋ ਗਿਆ। ਇਸ ਤੋਂ ਪਹਿਲਾਂ ਦੋਵਾਂ ਧਿਰਾਂ ਵਿਚਾਲੇ ਤਕਰਾਰ ਵੀ ਹੋ ਗਈ ਸੀ ਅਤੇ ਹੱਥੋਪਾਈ ਵੀ ਹੋ ਗਈ ਸੀ। ਇਸ ਦੌਰਾਨ ਗੁੱਸੇ ਵਿੱਚ ਆਏ ਦੋਸ਼ੀਆਂ ਨੇ ਆਪਣਾ ਹਥਿਆਰ ਕੱਢ ਲਿਆ ਅਤੇ ਐਨਆਰਆਈ ’ਤੇ ਗੋਲੀ ਚਲਾ ਦਿੱਤੀ। ਮ੍ਰਿਤਕ ਨੂੰ ਦੋ ਗੋਲੀਆਂ ਲੱਗੀਆਂ, ਇੱਕ ਸਿਰ ਦੇ ਕੋਲ ਅਤੇ ਦੂਜੀ ਛਾਤੀ ਵਿੱਚ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਾਸੀ ਪ੍ਰੋਫੈਸਰ ਕਾਲੋਨੀ ਰਾਮਾਮੰਡੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਮੋਨਾ ਦਾ ਕੰਮ ਵੇਖ PM ਮੋਦੀ ਨੇ ਕੀਤੀ ਤਾਰੀਫ, ਬੋਲੇ- ‘…ਲੱਗ ਰਿਹੈ ਸਰਕਾਰ ਸਹੀ ਦਿਸ਼ਾ ‘ਚ ਐ’
ਉਸੇ ਸਮੇਂ ਜਦੋਂ ਇੱਕ ਹੋਰ ਨੌਜਵਾਨ ਦਖਲ ਦੇਣ ਆਇਆ ਤਾਂ ਬੰਦੇ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ। ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਨੌਜਵਾਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਨੌਜਵਾਨ ਦਾ ਜੌਹਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਸੂਚਨਾ ਮਿਲਣ ਤੋਂ ਬਾਅਦ ਰਾਮਾਮੰਡੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ ਖੋਲ ਬਰਾਮਦ ਕੀਤੇ ਹਨ। ਰਿਜ਼ੋਰਟ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ : –