ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮਿਸਿਸਾਗਾ ਸ਼ਹਿਰ ਵਿਚ ਟ੍ਰਕਿੰਗ ਸੇਫਟੀ ਤੇ ਕੰਪਲਾਇੰਸ ਨਾਲ ਜੁੜਿਆ ਕਾਰੋਬਾਰ ਚਲਾਉਣ ਵਾਲੇ ਸਿੱਖ ਕਾਰੋਬਾਰੀ ਹਰਜੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਡਿਕਸ ਅਤੇ ਡੇਰੀ ਰੋਡ ਕੋਲ ਟ੍ਰੈਨੇਮੇਰੇ ਡ੍ਰਾਈਵ ਤੇ ਟੇਲਫੋਰਡ ਕੋਲ ਹੋਈ।
ਮੂਲ ਤੌਰ ਤੋਂ ਭਾਰਤ ਦੇ ਉਤਰਾਖੰਡ ਦੇ ਬਾਜਪੁਰ ਦੇ ਰਹਿਣ ਵਾਲੇ ਹਰਜੀਤ ਸਿੰਘ ਧੱਡਾ ਨੂੰ ਕੁਝ ਸਮੇਂ ਤੋਂ ਅਣਪਛਾਤੇ ਵਿਅਕਤੀਆਂ ਤੋਂ ਧਮਕੀ ਭਰੇ ਕਾਲ ਮਿਲ ਰਹੇ ਸਨ। ਇਨ੍ਹਾਂ ਧਮਕੀਆਂ ਵਿਚ ਉਸ ਤੋਂ ਪੈਸੇ ਮੰਗੇ ਜਾ ਰਹੇ ਸਨ ਤੇ ਪੈਸੇ ਨਾ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ : CM ਸੁੱਖੂ ਦੇ ਘਰ ਨੇੜੇ ਦਿਖੇ ਸ਼ੱਕੀ ਡਰੋਨ, ਇਲਾਕੇ ‘ਚ ਦਹਿਸ਼ਤ, ਲੋਕਾਂ ਨੇ ਘਰਾਂ ਦੀਆਂ ਲਾਈਟਾਂ ਕੀਤੀਆਂ ਬੰਦ
ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਕਤਲਕਾਂਡ ਵੀ ਉਨ੍ਹਾਂ ਧਮਕੀਆਂ ਨਾਲ ਜੁੜਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਪੁਲਿਸ ਵੱਲੋਂ ਕਤਲ ਕਰਨ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























