ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਨੇ ਪਾਕਿਸਤਾਨ ਦੇ ਈਟੀਪੀਬੀ ਦੇ ਚੇਅਰਮੈਨ ਡਾ: ਆਮਿਰ ਅਹਿਮਦ ਨੂੰ ਇੱਕ ਮੰਗ ਪੱਤਰ ਦੇ ਕੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਸਥਾਪਤ ਕਰਨ ਦੀ ਮੰਗ ਕੀਤੀ ਹੈ। ਇਹ ਮੰਗ ਪੱਤਰ ਜੱਥੇਬੰਦੀ ਦੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ‘ਤੇ ਗਏ ਸ਼ਰਧਾਲੂਆਂ ਵੱਲੋਂ ਈਟੀਪੀਬੀ ਦੇ ਚੇਅਰਮੈਨ ਨੂੰ ਸਿੱਧੇ ਤੌਰ ‘ਤੇ ਵੀ ਸੌਂਪਿਆ ਗਿਆ ਹੈ।
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਇਸ ਤੋਂ ਇਲਾਵਾ ਜਥੇਬੰਦੀ ਨੇ ਉਨ੍ਹਾਂ ਨੂੰ ਇਹ ਪੱਤਰ ਈ-ਮੇਲ ਰਾਹੀਂ ਵੀ ਭੇਜਿਆ ਹੈ। ਜਥੇਬੰਦੀ ਦੇ ਮੁਖੀ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਲਾਹੌਰ ਅਤੇ ਈਟੀਪੀਬੀ ਦੇ ਚੇਅਰਮੈਨ ਕੋਲੋਂ ਗੁਰੂ ਨਾਨਕ ਦੇਵ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਸਥਾਪਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਪੁਰਬ ਮੌਕੇ 22 ਸਤੰਬਰ ਨੂੰ ਹਰ ਵਰ੍ਹੇ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਪੰਜ ਦਿਨ ਦਾ ਵੀਜ਼ਾ ਤੇ ਗੁਰੂ ਰਾਮਦਾਸ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨ ਦਿਨ ਦਸ ਵਿਸ਼ੇਸ਼ ਦੇਣ ਅਪੀਲ ਕੀਤੀ ਹੈ। ਇਸਦੇ ਨਾਲ ਉਨ੍ਹਾਂ ਪਾਕਿਸਤਾਨ ਵਿੱਚ ਮਨਾਏ ਜਾਂਦੇ ਗੁਰਪੁਰਬਾਂ ਅਤੇ ਹਰ ਧਾਰਮਿਕ ਸਮਾਗਮਾਂ ਦਾ ਪਾਕਿਸਤਾਨ ਦੇ ਟੀਵੀ ਚੈਨਲਾਂ ਰਾਹੀਂ ਸਿੱਧਾ ਪ੍ਰਸਾਰਨ ਕਰਨ ਦੀ ਮੰਗ ਕੀਤੀ ਹੈ।