ੴ ਸਤਿਗੁਰ ਪ੍ਰਸਾਦਿ ॥
ਆਸਾ ਮਹਲਾ ੧ ਛੰਤ ਘਰੁ ੩ ॥
ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥
ਹੇ ਕਾਲੇ ਹਰਣ! (ਹੇ ਕਾਲੇ ਹਰਣ ਵਾਂਗ ਸੰਸਾਰ-ਬਨ ਵਿਚ ਬੇ-ਪਰਵਾਹ ਹੋ ਕੇ ਚੁੰਗੀਆਂ ਮਾਰਨ ਵਾਲੇ ਮਨ!) ਤੂੰ (ਮੇਰੀ ਗੱਲ) ਸੁਣ! ਤੂੰ ਇਸ (ਜਗਤ-) ਫੁਲਵਾੜੀ ਵਿਚ ਕਿਉਂ ਮਸਤ ਹੋ ਰਿਹਾ ਹੈਂ? (ਇਸ ਫੁਲਵਾੜੀ ਦਾ) ਫਲ ਜ਼ਹਰ ਹੈ, (ਭਾਵ, ਆਤਮਕ ਮੌਤ ਪੈਦਾ ਕਰਦਾ ਹੈ) ਇਹ ਥੋੜੇ ਦਿਨ ਹੀ ਸੁਆਦਲਾ ਲੱਗਦਾ ਹੈ, ਫਿਰ ਇਹ ਦੁਖਦਾਈ ਬਣ ਜਾਂਦਾ ਹੈ। ਜਿਸ ਵਿਚ ਤੂੰ ਇਤਨਾ ਮਸਤ ਹੈਂ ਇਹ ਆਖ਼ਰ ਦੁੱਖਦਾਈ ਹੋ ਜਾਂਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਬਹੁਤ ਦੁੱਖ ਦੇਂਦਾ ਹੈ। (ਉਂਝ ਹੈ ਭੀ ਇਹ ਥੋੜਾ ਸਮਾ ਰਹਿਣ ਵਾਲਾ) ਜਿਵੇਂ ਸਮੁੰਦਰ ਲਹਿਰਾਂ ਮਾਰਦਾ ਹੈ ਜਾਂ ਜਿਵੇਂ ਬਿਜਲੀ ਲਿਸ਼ਕ ਮਾਰਦੀ ਹੈ। ਪਰਮਾਤਮਾ (ਦੇ ਨਾਮ) ਤੋਂ ਬਿਨਾ ਹੋਰ ਕੋਈ (ਸਦਾ ਨਾਲ ਨਿਭਣ ਵਾਲਾ) ਰਾਖਾ ਨਹੀਂ (ਹੇ ਹਰਨ ਵਾਂਗ ਚੁੰਗੀਆਂ ਮਾਰਨ ਵਾਲੇ ਮਨ!) ਉਸ ਨੂੰ ਤੂੰ ਭੁਲਾਈ ਬੈਠਾ ਹੈਂ। ਨਾਨਕ ਆਖਦਾ ਹੈ-ਹੇ ਕਾਲੇ ਹਰਨ! ਹੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ (ਇਸ ਜਗਤ-ਫੁਲਵਾੜੀ ਵਿਚ ਮਸਤ ਹੋ ਕੇ) ਤੂੰ ਆਪਣੀ ਆਤਮਕ ਮੌਤ ਸਹੇੜ ਲਏਂਗਾ।੧।
One Universal Creator God. By The Grace Of The True Guru: Aasaa, First Mehl, Chhant, Third House: Listen, O black deer: why are you so attached to the orchard of passion? The fruit of sin is sweet for only a few days, and then it grows hot and bitter. That fruit which intoxicated you has now become bitter and painful, without the Naam. It is temporary, like the waves on the sea, and the flash of lightning. Without the Lord, there is no other protector, but you have forgotten Him. Nanak speaks the Truth. Reflect upon it, O mind; you shall die, O black deer. ||1||






















