ਧਨਾਸਰੀ ਭਗਤ ਰਵਿਦਾਸ ਜੀ ਕੀ ॥
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥੧॥ ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ? ਰਹਾਉ॥ ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||