ਗੂਜਰੀ ਮਹਲਾ ੫ ॥
ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
(ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ। ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।1। ਰਹਾਉ। ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ। ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ। ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ।1। (ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ। (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ)।2। (ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ।3। (ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ। ਹੇ ਨਾਨਕ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ।4। 4।5।
Goojaree, Fifth Mehl: He decides to go to the west, but the Lord leads him away to the east. In an instant, He establishes and disestablishes; He holds all matters in His hands. ||1|| Cleverness is of no use at all. Whatever my Lord and Master deems to be right – that alone comes to pass. ||1||Pause|| In his desire to acquire land and accumulate wealth, one’s breath escapes him. He must leave all his armies, assistants and servants; rising up, he departs to the City of Death. ||2|| Believing himself to be unique, he clings to his stubborn mind, and shows himself off. That food, which the blameless people have condemned and discarded, he eats again and again. ||3|| One, unto whom the Lord shows His natural mercy, has the noose of Death cut away from him. Says Nanak, one who meets the Perfect Guru, is celebrated as a householder as well as a renunciate. ||4||4||5||