ਬਿਲਾਵਲੁ ਮਹਲਾ ੫ ॥
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥
ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।
Bilaaval, Fifth Mehl: If it pleases You, then cherish me. O Supreme Lord God, Transcendent Lord, O True Guru, I am Your child, and You are my Merciful Father. ||1||Pause|| I am worthless; I have no virtues at all. I cannot understand Your actions. You alone know Your state and extent. My soul, body and property are all Yours. ||1|| You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. ||2||5||121||