ਸੂਹੀ ਮਹਲਾ ੩ ॥
ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥
ਹੇ ਭਾਈ! (ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! (ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧।ਰਹਾਉ।
Soohee, Third Mehl: The body-bride is very beautiful; she dwells with her Husband Lord. She becomes the happy soul-bride of her True Husband Lord, contemplating the Word of the Guru’s Shabad. The Lord’s devotee is forever attuned to the Lord’s Love; her ego is burnt away from within. ||1|| Waaho! Waaho! Blessed, blessed is the Word of the Perfect Guru’s Bani. It wells up and springs forth from the Perfect Guru, and merges into Truth. ||1||Pause||