ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥
ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ; (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚੀ ਸੰਗਤ ਵਿਚ ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ। (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼ਰੂ ਹੋ ਜਾਂਦਾ ਹੈ। ਹੇ ਨਾਨਕ ਜੀ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ ॥੧॥ (ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ ਕਰਨ ਵਾਲਿਆਂ ਦਾ ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ। ਐਸੇ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ ਤੇ ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਤੇ ਪੂੰਜੀ ਹੈ। ਉਨ੍ਹਾਂ ਦੀ ਖ਼ੁਰਾਕ ਤੇ ਪੁਸ਼ਾਕ ਜ਼ਹਿਰ ਹੈ ਤੇ ਜ਼ਹਿਰ ਹਨ ਮੂੰਹ ਵਿਚ ਦੀਆਂ ਗਿਰਾਹੀਆਂ। ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੁੰਦਾ ਹੈ। ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ ਅਤੇ ਕਾਮ, ਕ੍ਰੋਧ ਨਾਲ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ। ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ। (ਇਸ ਵਾਸਤੇ ਮਨਮੁਖ ਮਨੁੱਖ) ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ ਤੇ ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ। ਹੇ ਨਾਨਕ ਜੀ! ਜੀਵ ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਕਮਾਉਂਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਸੁਰਤ ਨਾਮ ਵਿਚ ਜੁੜੀ ਰਹਿੰਦੀ ਹੈ ॥੨॥ ਜਿਸ ਸਤਿਗੁਰੂ ਨੇ ਪ੍ਰਭੂ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਾਇਆ ਹੈ, ਉਸ ਸਾਧ-ਗੁਰੂ ਦੀ ਸੇਵਾ ਕਰੋ। ਜਿਸ ਗੁਰੂ ਨੇ ਜਗਤ ਦੇ ਮਾਲਕ ਤੇ ਨਾਥ ਦਾ ਨਾਮ (ਜੀਵਾਂ ਤੋਂ) ਜਪਾਇਆ ਹੈ, ਉਸ ਦੀ ਦਿਨ ਰਾਤ ਪੂਜਾ ਕਰੋ। ਜਿਸ ਗੁਰੂ ਨੇ ਪਰਮਾਤਮਾ (ਦੇ ਮਿਲਣ) ਦਾ ਰਾਹ ਦੱਸਿਆ ਹੈ, ਉਸ ਦਾ ਹਰ ਵੇਲੇ ਦਰਸ਼ਨ ਕਰੋ। ਜਿਸ ਸਤਿਗੁਰੂ ਨੇ (ਜੀਵਾਂ ਦੇ ਹਿਰਦੇ ਵਿਚੋਂ ਮਾਇਆ ਦੇ) ਮੋਹ ਦਾ ਹਨੇਰਾ ਦੂਰ ਕੀਤਾ ਹੈ, ਸਾਰੇ ਉਸ ਦੀ ਚਰਨੀਂ ਲੱਗੋ। ਜਿਸ ਗੁਰੂ ਨੇ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਲਭਾ ਦਿੱਤੇ ਹਨ, ਆਖੋ-ਉਹ ਗੁਰੂ ਧੰਨ ਹੈ, ਉਹ ਗੁਰੂ ਧੰਨ ਹੈ ॥੩॥
Service to, and obedience to the True Guru, is the essence of comfort and peace. Doing so, one obtains honor here, and the door of salvation in the Court of the Lord. In this way, perform the tasks of Truth, wear Truth, and take the Support of the True Name. Associating with Truth, obtain Truth, and love the True Name. Through the True Word of the Shabad, be always happy, and you shall be acclaimed as True in the True Court. O Nanak Ji, he alone serves the True Guru, whom the Creator has blessed with His Glance of Grace. ||1|| Third Mehl: Cursed is the life, and cursed is the dwelling, of those who serve another. Abandoning the Ambrosial Nectar, they turn to poison; they earn poison, and poison is their only wealth. Poison is their food, and poison is their dress; they fill their mouths with morsels of poison. In this world, they earn only pain and suffering, and dying, they go to abide in hell. The self-willed manmukhs have filthy faces; they do not know the Word of the Shabad; in sexual desire and anger they waste away. They forsake the Fear of the True Guru, and because of their stubborn ego, their efforts do not come to fruition. In the City of Death, they are bound and beaten, and no one hears their prayers. O Nanak Ji, they act according to their pre-ordained destiny; the Gurmukh abides in the Naam, the Name of the Lord. ||2|| Pauree: Serve the True Guru, O Holy people; He implants the Name of the Lord, Har, Har, in our minds. Worship the True Guru day and night; He leads us the meditate on the Lord of the Universe, the Master of the Universe. Behold the True Guru, each and every moment; He shows us the Divine Path of the Lord. Let everyone fall at the feet of the True Guru; He has dispelled the darkness of emotional attachment. Let everyone hail and praise the True Guru, who has led us to find the treasure of the Lord’s devotional worship. ||3||