ਸਲੋਕੁ ਮ: ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥
ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥
Shalok, Third Mehl: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. ||1|| Third Mehl: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. ||2||