ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
Salok || Man Ishhaa Daan Karnang Sarbatar Aasaa Poorneh || Khanddanang Kal Kaleseh Prabh Simar Naanak Neh Doorneh ||1|| Habh Rang Maaneh Jis Sang Tai Siu Laaeeai Nehu || So Sahu Bind N Visrau Naanak Jin Sundar Racheaa Dehu ||2|| Paurree || Jeeu Praan Tan Dhhan Deeaa Deene Ras Bhog || Greh Mandar Rathh As Dee_ey Rach Bhale Sanjog || Sut Banitaa Saajan Sevak Dee_ey Prabh Devan Jog || Har Simrat Tan Man Hareaa Leh Jaahe Vijog || Saadhhsang Har Gun Ramhu Binse Sabh Rog ||3||
Meaning: He grants our hearts’ desires, and fulfills all our hopes. He destroys pain and suffering; remember God in meditation, O Nanak Ji – He is not far away. ||1|| Love Him, with whom you enjoy all pleasures. Do not forget that Lord, even for an instant; O Nanak Ji, He fashioned this beautiful body. ||2|| Pauree: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. ||3||