ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
(ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥
Jaitsaree Mahalaa 5 Ghar 3 Dupade One Universal Creator God. By The Grace Of The True Guru: Give me a message from my Beloved – tell me, tell me! I am wonder-struck, hearing the many reports of Him; tell them to me, O my happy sister soul-brides. ||1|| Pause || Some say that He is beyond the world – totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained – He is unstained. Says Nanak Ji, listen, O people: He dwells upon the tongues of the Saints. ||2||1||2||