ਬਿਲਾਵਲੁ ਮਹਲਾ ੫ ॥
ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥
ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ।ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧।(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨।(ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩। (ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼।੪।੭।੩੭।
Bilaaval, Fifth Mehl: The cripple crosses over the mountain, the fool becomes a wise man, and the blind man sees the three worlds, by meeting with the True Guru and being purified. ||1|| This is the Glory of the Saadh Sangat, the Company of the Holy; listen, O my friends. Filth is washed away, millions of sins are dispelled, and the consciousness becomes immaculate and pure. ||1||Pause|| Such is devotional worship of the Lord of the Universe, that the ant can overpower the elephant. Whoever the Lord makes His own, is blessed with the gift of fearlessness. ||2|| The lion becomes a cat, and the mountain looks like a blade of grass. Those who worked for half a shell, will be judged very wealthy. ||3|| What glorious greatness of Yours can I describe, O Lord of infinite excellences? Please bless me with Your Mercy, and grant me Your Name; O Nanak, I am lost without the Blessed Vision of Your Darshan. ||4||7||37||