ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥
डहंसु महला ४ घरु २ ੴ सतिगुर प्रसादि ॥ मै मनि वडी आस हरे किउ करि हरि दरसनु पावा ॥ हउ जाइ पुछा अपने सतगुरै गुर पुछि मनु मुगधु समझावा ॥ भूला मनु समझै गुर सबदी हरि हरि सदा धिआए ॥ नानक जिसु नदरि करे मेरा पिआरा सो हरि चरणी चितु लाए ॥१॥
Wadahans, Fourth Mehl, Second House: One Universal Creator God. By The Grace Of The True Guru: Within my mind there is such a great yearning; how will I attain the Blessed Vision of the Lord’s Darshan? I go and ask my True Guru; with the Guru’s advice, I shall teach my foolish mind. The foolish mind is instructed in the Word of the Guru’s Shabad, and meditates forever on the Lord, Har, Har. O Nanak, one who is blessed with the Mercy of my Beloved, focuses his consciousness on the Lord’s Feet. ||1||
ਮੈ ਮਨਿ = ਮੇਰੇ ਮਨ ਵਿਚ। ਹਰੇ = ਹੇ ਹਰੀ! ਪਾਵਾ = ਪਾਵਾਂ, ਮੈਂ ਪਾ ਲਵਾਂ। ਜਾਇ = ਜਾ ਕੇ। ਪੁਛਾ = ਪੁਛਾਂ, ਮੈਂ ਪੁੱਛਦੀ ਹਾਂ। ਸਤਗੁਰੈ = ਗੁਰੂ ਨੂੰ। ਪੁਛਿ = ਪੁੱਛ ਕੇ। ਮੁਗਧੁ = ਮੂਰਖ। ਸਮਝਾਵਾ = ਸਮਝਾਵਾਂ, ਮੈਂ ਸਮਝਾਂਦੀ ਹਾਂ।
ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥