ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥
ਹੇ ਨਾਨਕ! (ਆਖ—) ਹੇ ਵੱਡੇ ਭਾਗਾਂ ਵਾਲਿਓ! ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਸੁਖ ਮਿਲ ਜਾਂਦੇ ਹਨ, ਤੇ ਹਰੇਕ ਕਿਸਮ ਦਾ ਦੁੱਖ ਦਰਦ ਭਟਕਣਾ ਦੂਰ ਹੋ ਜਾਂਦਾ ਹੈ, ਉਸ ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਕਰਦੇ ਰਹੋ (ਉਸ ਦੇ ਸਿਮਰਨ ਦਾ ਸਦਾ) ਉੱਦਮ ਕਰਦੇ ਰਹੋ ।੧। ਛੰਤ ।ਹੇ ਵਡਭਾਗੀਹੋ! ਗੋਬਿੰਦ ਦਾ ਨਾਮ ਜਪਦਿਆਂ (ਕਦੇ) ਆਲਸ ਨਹੀਂ ਕਰਨਾ ਚਾਹੀਦਾ, ਗੁਰੂ ਦੀ ਸੰਗਤਿ ਵਿਚ ਮਿਲਿਆਂ (ਤੇ ਹਰਿ-ਨਾਮ ਜਪਿਆਂ) ਜਮ ਦੀ ਪੁਰੀ ਵਿਚ ਨਹੀਂ ਜਾਣਾ ਪੈਂਦਾ। ਪਰਮਾਤਮਾ ਦਾ ਨਾਮ ਸਿਮਰਦਿਆਂ ਕੋਈ ਦੁੱਖ ਕੋਈ ਦਰਦ ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ, ਸਦਾ ਸੁਖੀ ਰਹੀਦਾ ਹੈ। ਹਰੇਕ ਸਾਹ ਦੇ ਨਾਲ ਪਰਮਾਤਮਾ ਦੀ ਅਰਾਧਨਾ ਕਰਦਾ ਰਹੁ, ਉਸ ਪ੍ਰਭੂ ਨੂੰ ਆਪਣੇ ਮਨ ਵਿਚ ਸਿਮਰ, ਆਪਣੇ ਮੂੰਹ ਨਾਲ (ਉਸ ਦਾ ਨਾਮ) ਉਚਾਰ। ਹੇ ਕਿਰਪਾ ਦੇ ਸੋਮੇ! ਹੇ ਦਇਆ ਦੇ ਘਰ! ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਮੇਰੇ ਉਤੇ) ਦਇਆ ਕਰ (ਮੈਨੂੰ ਨਾਨਕ ਨੂੰ ਆਪਣੀ) ਸੇਵਾ-ਭਗਤੀ ਵਿਚ ਜੋੜ। ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਗੋਬਿੰਦ ਦਾ ਨਾਮ ਜਪਦਿਆਂ ਕਦੇ ਆਲਸ ਨਹੀਂ ਕਰਨਾ ਚਾਹੀਦਾ ॥੧॥ ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿੱਤਰ ਕਰਨ ਵਾਲਾ ਹੈ। ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ (ਇਕ ਐਸਾ) ਸੁਰਮਾ ਹੈ (ਜੋ ਮਨ ਦੀ) ਭਟਕਣਾ ਦੇ ਹਨੇਰੇ ਦਾ ਨਾਸ ਕਰ ਦੇਂਦਾ ਹੈ। ਗੁਰੂ ਦੇ ਦਿੱਤੇ ਗਿਆਨ ਦਾ ਸੁਰਮਾ (ਇਹ ਸਮਝ ਪੈਦਾ ਕਰ ਦੇਂਦਾ ਹੈ ਕਿ) ਪਰਮਾਤਮਾ ਨਿਰਲੇਪ (ਹੁੰਦਿਆਂ ਭੀ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵਿਆਪਕ ਹੈ। ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਅੱਖ ਦੇ ਫਰਕਣ ਜਿੰਨੇ ਸਮੇਂ ਲਈ ਭੀ ਵੱਸਦਾ ਹੈ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ। ਪਰਮਾਤਮਾ ਅਥਾਹ ਗਿਆਨ ਦਾ ਮਾਲਕ ਹੈ, ਸਭ ਕੁਝ ਕਰਨ ਜੋਗਾ ਹੈ, ਸਭ ਦਾ ਮਾਲਕ ਹੈ, ਸਭ ਦਾ ਡਰ ਨਾਸ ਕਰਨ ਵਾਲਾ ਹੈ। ਨਾਨਕ ਬੇਨਤੀ ਕਰਦਾ ਹੈ ਉਸ ਦੇ ਚਰਨਾਂ ਦਾ ਧਿਆਨ ਧਰਦਾ ਹੈ (ਤੇ ਆਖਦਾ ਹੈ ਕਿ) ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿੱਚ ਡੁੱਬੇ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ ॥੨॥ ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਦਇਆ ਦੇ ਸੋਮੇ! ਹੇ ਕਿਰਪਾ ਦੇ ਖ਼ਜ਼ਾਨੇ! ਮੈਂ ਤੇਰੀ ਓਟ ਲਈ ਹੈ। ਮੈਨੂੰ ਤੇਰੇ ਹੀ ਚਰਨਾਂ ਦਾ ਸਹਾਰਾ ਹੈ। ਤੇਰੀ ਸਰਨ ਵਿਚ ਹੀ ਰਹਿਣਾ ਮੇਰੇ ਜੀਵਨ ਦੀ ਕਾਮਯਾਬੀ ਹੈ। ਹੇ ਹਰੀ! ਹੇ ਸੁਆਮੀ! ਹੇ ਜਗਤ ਦੇ ਮੂਲ! ਤੇਰੇ ਚਰਨਾਂ ਦਾ ਆਸਰਾ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਬਚਾਣ-ਜੋਗਾ ਹੈ, ਸੰਸਾਰ-ਸਮੁੰਦਰ ਦੇ ਜਨਮ-ਮਰਨ ਦੇ ਘੁੰਮਣ-ਘੇਰ ਵਿਚੋਂ ਪਾਰ ਲੰਘਾਣ ਜੋਗਾ ਹੈ। ਤੇਰਾ ਨਾਮ ਸਿਮਰ ਕੇ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਰਹੇ ਹਨ। ਹੇ ਪ੍ਰਭੂ! ਜਗਤ-ਰਚਨਾ ਦੇ ਆਰੰਭ ਵਿਚ ਭੀ ਤੂੰ ਹੀ ਹੈਂ, ਅੰਤ ਵਿਚ ਭੀ ਤੂੰ ਹੀ (ਅਸਥਿਰ) ਹੈਂ। ਬੇਅੰਤ ਜੀਵ ਤੇਰੀ ਭਾਲ ਕਰ ਰਹੇ ਹਨ। ਤੇਰੇ ਸੰਤ ਜਨਾਂ ਦੀ ਸੰਗਤਿ ਹੀ ਇਕ ਐਸਾ ਤਰੀਕਾ ਹੈ ਜਿਸ ਨਾਲ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ ਬਚ ਸਕੀਦਾ ਹੈ। ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਹੇ ਗੋਪਾਲ! ਹੇ ਦਇਆਲ! ਹੇ ਕ੍ਰਿਪਾ ਦੇ ਖ਼ਜ਼ਾਨੇ! ਮੈਂ ਤੇਰਾ ਪੱਲਾ ਫੜਿਆ ਹੈ ॥੩॥ ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ। ਜਿੱਥੇ ਜਿੱਥੇ (ਉਸ ਦੇ) ਸੰਤ (ਉਸ ਦਾ) ਆਰਾਧਨ ਕਰਦੇ ਹਨ ਉੱਥੇ ਉੱਥੇ ਉਹ ਜਾ ਦਰਸ਼ਨ ਦੇਂਦਾ ਹੈ। ਪਰਮਾਤਮਾ ਨੇ ਆਪ ਹੀ (ਆਪਣੇ ਭਗਤ ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ, ਆਤਮਕ ਅਡੋਲਤਾ ਵਿਚ ਤੇ ਪ੍ਰੇਮ ਵਿਚ ਟਿਕਾਏ ਹੋਏ ਹਨ, ਆਪਣੇ ਭਗਤਾਂ ਦੇ ਸਾਰੇ ਕੰਮ ਪ੍ਰਭੂ ਆਪ ਹੀ ਸਵਾਰਦਾ ਹੈ। ਭਗਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਹਰਿ-ਮਿਲਾਪ ਦੀ ਖ਼ੁਸ਼ੀ ਦੇ ਗੀਤ ਗਾਂਦੇ ਹਨ, ਆਤਮਕ ਆਨੰਦ ਮਾਣਦੇ ਹਨ, ਤੇ ਆਪਣੇ ਸਾਰੇ ਦੁੱਖ ਭੁਲਾ ਲੈਂਦੇ ਹਨ। ਜਿਸ ਪਰਮਾਤਮਾ ਦੇ ਨੂਰ ਦੀ ਝਲਕ ਜੋਤਿ ਦਾ ਚਾਨਣ ਦਸੀਂ ਪਾਸੀਂ (ਸਾਰੇ ਹੀ ਸੰਸਾਰ ਵਿਚ) ਹੋ ਰਿਹਾ ਹੈ ਉਹੀ ਪਰਮਾਤਮਾ ਭਗਤ ਜਨਾਂ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ, ਪ੍ਰਭੂ-ਚਰਨਾਂ ਦਾ ਧਿਆਨ ਧਰਦਾ ਹੈ, (ਤੇ ਆਖਦਾ ਹੈ ਕਿ) ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ ॥੪॥੩॥੬॥
Chhant: Chant the Naam, the Name of the Lord of the Universe; don’t be lazy. Meeting with the Saadh Sangat, the Company of the Holy, you shall not have to go to the City of Death. Pain, trouble and fear will not afflict you; meditating on the Naam, a lasting peace is found. With each and every breath, worship the Lord in adoration; meditate on the Lord God in your mind and with your mouth. O kind and compassionate Lord, O treasure of sublime essence, treasure of excellence, please link me to Your service. Prays Nanak: may I meditate on the Lord’s lotus feet, and not be lazy in chanting the Naam, the Name of the Lord of the Universe. ||1|| The Purifier of sinners is the Naam, the Pure Name of the Immaculate Lord. The darkness of doubt is removed by the healing ointment of the Guru’s spiritual wisdom. By the healing ointment of the Guru’s spiritual wisdom, one meets the Immaculate Lord God, who is totally pervading the water, the land and the sky. If He dwells within the heart, for even an instant, sorrows are forgotten. The wisdom of the all-powerful Lord and Master is incomprehensible; He is the Destroyer of the fears of all. Prays Nanak, I meditate on the Lord’s lotus feet. The Purifier of sinners is the Naam, the Pure Name of the Immaculate Lord. ||2|| I have grasped the protection of the merciful Lord, the Sustainer of the Universe, the treasure of grace. I take the support of Your lotus feet, and in the protection of Your Sanctuary, I attain perfection. The Lord’s lotus feet are the cause of causes; the Lord Master saves even the sinners. So many are saved; they cross over the terrifying world-ocean, contemplating the Naam, the Name of the Lord. In the beginning and in the end, countless are those who seek the Lord. I have heard that the Society of the Saints is the way to salvation. Prays Nanak, I meditate on the Lord’s lotus feet, and grasp the protection of the Lord of the Universe, the merciful, the ocean of kindness. ||3|| The Lord is the Lover of His devotees; this is His natural way. Wherever the Saints worship the Lord in adoration, there He is revealed. God blends Himself with His devotees in His natural way, and resolves their affairs. In the ecstasy of the Lord’s Praises, they obtain supreme joy, and forget all their sorrows. The brilliant flash of the One Lord is revealed to them – they behold Him in the ten directions. Prays Nanak, I meditate on the Lord’s lotus feet; the Lord is the Lover of His devotees; this is His natural way. ||4||3||6||