ਬਿਲਾਵਲੁ ਮਹਲਾ ੩ ॥
ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਵਲੋਂ) ਲੇਖ ਲਿਖਿਆ ਹੁੰਦਾ ਹੈ, ਉਸ (ਮਨੁੱਖ) ਦੇ ਮਨ ਵਿਚ ਇਕ ਪਰਮਾਤਮਾ (ਹੀ) ਟਿਕਿਆ ਰਹਿੰਦਾ ਹੈ।੧।ਰਹਾਉ। ਹੇ ਭਾਈ! ਸਾਰੇ ਜਗਤ ਦਾ ਮੂਲ ਅਕਾਲ ਪੁਰਖ ਆਪ ਹੀ ਜਗਤ ਨੂੰ ਪੈਦਾ ਕਰਦਾ ਹੈ, (ਕੀਤੇ ਕਰਮਾਂ ਅਨੁਸਾਰ) ਜੀਵਾਂ ਨੂੰ (ਉਸ ਨੇ) ਮਾਇਆ ਦੇ ਮੋਹ ਵਿਚ ਜੋੜਿਆ ਹੋਇਆ ਹੈ। (ਜੀਵ ਪਰਮਾਤਮਾ ਨੂੰ ਭੁਲਾ ਕੇ) ਹੋਰ ਪਿਆਰ ਵਿਚ ਦਿੱਸਦੇ ਜਗਤ ਦੇ ਮੋਹ ਵਿਚ ਫਸੇ ਰਹਿੰਦੇ ਹਨ, (ਇਹੋ ਜਿਹੇ) ਭਾਗਹੀਨ ਜੀਵ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਆਤਮਕ ਮੌਤ ਸਹੇੜੀ ਰੱਖਦੇ ਹਨ। ਜੇ (ਕਿਸੇ ਭਾਗਾਂ ਵਾਲੇ ਨੂੰ) ਗੁਰੂ ਮਿਲ ਪਏ, ਤਾਂ ਉਹ (ਆਤਮਕ ਜੀਵਨ ਦੀ) ਸਮਝ ਹਾਸਲ ਕਰ ਲੈਂਦਾ ਹੈ, (ਉਸ ਦੇ ਅੰਦਰੋਂ) ਜਗਤ ਦਾ ਮੋਹ ਮੁੱਕ ਜਾਂਦਾ ਹੈ, (ਉਹ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੧। ਹੇ ਭਾਈ! ਜਗਤ ਪੈਦਾ ਕਰ ਕੇ (ਪਰਮਾਤਮਾ) ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ। (ਹੇ ਪ੍ਰਭੂ! ਜੀਵ ਦੇ ਕੀਤੇ ਕਰਮਾਂ ਅਨੁਸਾਰ ਉਸ ਦੇ ਮੱਥੇ ਉੱਤੇ ਜਿਹੜਾ ਲੇਖ ਤੂੰ ਲਿਖਦਾ ਹੈਂ) ਤੇਰੇ (ਉਸ ਲਿਖੇ) ਲੇਖ ਨੂੰ ਕੋਈ ਜੀਵ (ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ। ਹੇ ਭਾਈ! ਆਪਣੀ ਹਉਮੈ ਦੇ ਆਸਰੇ) ਜੇ ਕੋਈ ਮਨੁੱਖ (ਆਪਣੇ ਆਪ ਨੂੰ) ਸਿੱਧ ਆਖਦਾ ਅਖਵਾਂਦਾ ਹੈ, ਸਾਧਿਕ ਆਖਦਾ ਅਖਵਾਂਦਾ ਹੈ, ਉਹ ਮਨੁੱਖ (ਹਉਮੈ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ਹੇ ਭਾਈ! ਜਿਹੜਾ ਮਨੁੱਖ (ਆਪਣੀ ਹਉਮੈ ਦੀ ਟੇਕ ਛੱਡ ਕੇ) ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ ਸਮਝ ਪੈਂਦਾ ਹੈ। ਜਦੋਂ ਮਨੁੱਖ (ਆਪਣੇ ਅੰਦਰੋਂ) ਹਉਮੈ ਮੁਕਾਂਦਾ ਹੈ, ਤਦੋਂ (ਉਸ ਨੂੰ ਪਰਮਾਤਮਾ ਦਾ) ਦਰ ਦਿੱਸ ਪੈਂਦਾ ਹੈ।੨।
Bilaaval, Third Mehl: The Primal Lord Himself formed the Universe. The beings and creatures are engrossed in emotional attachment to Maya. In the love of duality, they are attached to the illusory material world. The unfortunate ones die, and continue to come and go. Meeting with the True Guru, understanding is obtained. Then, the illusion of the material world is shattered, and one merges in Truth. ||1|| One who has such pre-ordained destiny inscribed upon his forehead – the One God abides within his mind. ||1||Pause|| He created the Universe, and He Himself beholds all. No one can erase Your record, Lord. If someone calls himself a Siddha or a seeker, He is deluded by doubt, and will continue coming and going. That humble being alone understands, who serves the True Guru. Conquering his ego, he finds the Lord’s Door. ||2||