ਆਸਾ ਮਹਲਾ ੫ ਛੰਤ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
ਹੇ ਭਗਵਾਨ! ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤ ਕਰਦਾ ਰਹਾਂ। ਨਾਨਾਕ ਆਖਦਾ ਹੈ ਕਿ ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ ॥੧॥ ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ)। ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ। ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ-) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ। ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ। ਨਾਨਕ ਬੇਨਤੀ ਕਰਦਾ ਹੈ: ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ॥੧॥
Aasaa, Fifth Mehl, Chhant, Seventh House: One Universal Creator God. By The Grace Of The True Guru: Shalok: It is the most sublime contemplation, to speak of the Lord of the Universe in the pure Saadh Sangat, the Company of the Holy. O Nanak, never the Naam, even for a moment; bless me with Your Grace, Lord God! ||1|| Chhant: The night is wet with dew, and the stars twinkle in the heavens. The Saints remain wakeful; they are the Beloveds of my Lord. The Beloveds of the Lord remain ever wakeful, remembering the Naam, the Name of the Lord, day and night. In their hearts, they meditate on the lotus feet of God; they do not forget Him, even for an instant. They renounce their pride, emotional attachment and mental corruption, and burn away the pain of wickedness. Prays Nanak, the Saints, the beloved servants of the Lord, remain ever wakeful. ||1||