ਵਡਹੰਸੁ ਮਹਲਾ ੩ ਮਹਲਾ ਤੀਜਾ
ੴ ਸਤਿਗੁਰ ਪ੍ਰਸਾਦਿ ॥
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥
ਹੇ ਭਾਈ ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧।
Wadahans, Third Mehl: One Universal Creator God. By The Grace Of The True Guru: Praise God, the True Lord; He is all-powerful to do all things. The soul-bride shall never be a widow, and she shall never have to endure suffering. She shall never suffer – night and day, she enjoys pleasures; that soul-bride merges in the Mansion of her Lord’s Presence. She knows her Beloved, the Architect of karma, and she speaks words of ambrosial sweetness. The virtuous soul-brides dwell on the Lord’s virtues; they keep their Husband Lord in their remembrance, and so they never suffer separation from Him. So praise your True Husband Lord, who is all-powerful to do all things. ||1||