ਵਡਹੰਸੁ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈਕਹਾਇਆ ॥੨॥
ਸਰੀਰ (ਹਿਰਦੇ) ਨੂੰ ਮਾਇਆ ਦੇ ਮੋਹ ਵਿਚ ਗੰਦਾਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ।ਕੇਵਲ ਉਸ ਮਨੁੱਖ ਦਾ ਨਹਾਉਣਾ ਕਬੂਲ ਹੈ ਜੋ ਸਦਾ-ਥਿਰਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰਪ੍ਰਭੂ ਹਿਰਦੇ ਵਿੱਚ ਆ ਵਸਦਾ ਹੈ ਤਦੋਂ ਸਦਾ-ਥਿਰ ਰਹਿਣਵਾਲਾ ਪਰਮਾਤਮਾ ਮਿਲਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾਮਨੁੱਖ ਦੀ ਸੁਰਤ ਉੱਚੀ ਨਹੀਂ ਹੋ ਸਕਦੀ, ਨਿਰੀਆਂ ਜ਼ਬਾਨੀ(ਗਿਆਨ ਦੀਆਂ) ਗੱਲਾਂ ਕਰਨਾ ਵਿਅਰਥ ਹੈ। ਜਿਥੇ ਭੀ ਜਾ ਕੇਬੈਠੀਏ, ਪ੍ਰਭੂ ਦੀ ਸਿਫ਼ਤ-ਸਾਲਾਹ ਕਰੀਏ ਤੇ ਆਪਣੀ ਸੁਰਤਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿੱਚ ਪ੍ਰੋਈਏ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ(ਤੀਰਥ-) ਇਸ਼ਨਾਨ ਦਾ ਕੀਹ ਲਾਭ? ॥੧॥ (ਪ੍ਰਭੂ!) ਮੈਂ ਤਦੋਂਹੀ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾਕਰਦਾ ਹੈਂ। ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨਵਿਚ ਮਿੱਠਾ ਲੱਗਣ ਲਗ ਪਿਆ ਤਦੋਂ ਦੁੱਖ ਨੇ ਆਪਣਾ ਡੇਰਾਚੁੱਕ ਲਿਆ (ਸਮਝੋ)। (ਹੇ ਪ੍ਰਭੂ!) ਜਦੋਂ ਤੂੰ ਹੁਕਮ ਕੀਤਾ ਤਦੋਂਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ,ਜਿਸ ਨੇ ਆਪਣੇ ਆਪ ਹੀ ਜਗਤ ਪੈਦਾ ਕੀਤਾ ਹੈ, ਜਦੋਂ ਤੂੰ ਮੈਨੂੰਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰਸਕਦਾ ਹਾਂ।ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ,ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ ॥੨॥
Wadahans, First Mehl, Chhant: One Universal Creator God. By The Grace Of The True Guru Why bother to wash the body, polluted by falsehood ? One’s cleansing bath is only approved, if he practices Truth. When there is Truth within the heart, then one becomes True, and obtains the True Lord. Without pre-ordained destiny, understanding is not attained; talking and babbling, one wastes his life away. Wherever you go and sit, speak well, and write the Word of the Shabad in your consciousness. Why bother to wash the body which is polluted by falsehood? ||1|| When I have spoken, I spoke as You made me speak. The Ambrosial Name of the Lord is pleasing to my mind. The Naam, the Name of the Lord, seems so sweet to my mind; it has destroyed the dwelling of pain. Peace came to dwell in my mind, when You gave the Order. It is Yours to bestow Your Grace, and it is mine to speak this prayer; You created Yourself. When I have spoken, I spoke as You made me speak. ||2||