ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥
ਹੇ ਪਿਆਰੇ ਪ੍ਰਭੂ ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ,ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥ ਹੇ ਭਾਈ ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ॥੧॥
Raag Bilaaval, Fifth Mehl, Second House, To Be Sung To The Tune Of Yaan-Ree-Ay:
One Universal Creator God. By The Grace Of The True Guru: You are the Support of my mind, O my Beloved, You are the Support of my mind. All other clever tricks are useless, O Beloved; You alone are my Protector. ||1||Pause|| One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. ||1||