ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥
ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।
हे माँ! जो मनुष्य परमात्मा के गुण गाता रहता है, परमात्मा के चरणों में प्रेम बनाए रखता है, उसका जगत में आना कामयाब हो जाता है।1। रहाउ। हे माँ! जो मनुष्य गुरू का साथ प्राप्त कर लेता है, वह मनुष्य सुजीवन वाला, सुघड़, शूरवीर बन जाता है, वह अपनी जीभ से परमात्मा का नाम उच्चारता रहता है, और मुड़-मुड़ के जूनियों में नहीं भटकता।