ਵਡਹੰਸੁ ਮਹਲਾ ੧ ॥
ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥
ਵਿਆਖਿਆ: ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ। ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ। ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ। ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ। ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਅਸਮਰਥ ਹੋ ਜਾਂਦੀ ਹੈ। ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਹੋਰ ਕੋਈ ਜੋ ਮਰਜੀ ਕਹੇ। ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ ॥੧॥ ਹੇ ਭਾਈ! ਜੇਹੜਾ ਵੀ ਜੀਵ (ਜਗਤ ਵਿਚ ਜਨਮ ਲੈ ਕੇ) ਆਇਆ ਹੈ ਉਸ ਨੇ ਜ਼ਰੂਰ (ਇਥੋਂ) ਚਲੇ ਜਾਣਾ ਹੈ, ਜਗਤ ਤਾਂ ਆਉਣ ਜਾਣ (ਜਨਮ ਮਰਨ) ਦੇ ਚਕਰ ਵਿਚ ਹੈ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਹਰੇਕ ਜੀਵ ਦੇ ਸਿਰ ਉਤੇ ਉਸ ਦੇ ਪੂਰਬਲੇ ਸਮੇ ਵਿਚ ਕੀਤੇ ਕਰਮਾਂ ਦੇ ਵਿਚਾਰ ਅਨੁਸਾਰ ਦੁੱਖ ਅਤੇ ਸੁਖ (ਭੋਗਣ) ਦੇ ਲੇਖ ਲਿਖ ਦਿੱਤੇ ਹਨ। ਜਿਹੋ ਜਿਹਾ ਕਰਮ ਜੀਵ ਨੇ ਕੀਤਾ ਉਹੋ ਜਿਹਾ ਦੁੱਖ ਤੇ ਸੁਖ ਪਰਮਾਤਮਾ ਨੇ ਉਸ ਨੂੰ ਦੇ ਦਿੱਤਾ ਹੈ। ਹਰੇਕ ਜੀਵ ਦੇ ਕੀਤੇ ਕਰਮਾਂ ਦਾ ਸਮੂਹ ਉਸ ਦੇ ਨਾਲ ਹੀ ਨਿਭਦਾ ਹੈ। (ਪਰ ਜੀਵਾਂ ਦੇ ਭੀ ਕੀਹ ਵੱਸ ?) ਕਰਤਾਰ ਆਪ ਹੀ ਜਿਹੋ ਜਿਹੇ ਕਰਮ ਜੀਵਾਂ ਪਾਸੋਂ ਕਰਾਂਦਾ ਹੈ (ਉਹੋ ਜਿਹੇ ਕਰਮ ਜੀਵ ਕਰਦੇ ਹਨ) ਕੋਈ ਭੀ ਜੀਵ (ਪ੍ਰਭੂ ਦੀ ਰਜ਼ਾ ਤੋਂ ਲਾਂਭੇ ਜਾ ਕੇ) ਕੋਈ ਹੋਰ ਕੰਮ ਨਹੀਂ ਕਰ ਸਕਦਾ। ਪਰਮਾਤਮਾ ਆਪ ਤਾਂ (ਕਰਮਾਂ ਤੋਂ) ਨਿਰਲੇਪ ਹੈ, ਲੁਕਾਈ ਉਸ ਦੇ ਹੁਕਮ ਅਨੁਸਾਰ (ਮਾਇਆ ਦੇ) ਆਹਰ ਵਿਚ ਬੱਝੀ ਪਈ ਹੈ। (ਮਾਇਆ ਦੇ ਇਹਨਾਂ ਬੰਧਨਾਂ ਤੋਂ ਭੀ) ਪਰਮਾਤਮਾ ਆਪ ਹੀ ਹੁਕਮ ਕਰ ਕੇ ਛੁਡਾਣ ਦੇ ਸਮਰੱਥ ਹੈ। ਅੱਜ (ਸਿਮਰਨ) ਕਰਦਾ ਹਾਂ, ਭਲਕੇ ਕਰਾਂਗਾ (ਇਹੀ ਟਾਲ-ਮਟੋਲੇ) ਕਰਦੇ ਨੂੰ ਮੌਤ ਆ ਦਬਾਂਦੀ ਹੈ। (ਪ੍ਰਭੂ ਨੂੰ ਵਿਸਾਰ ਕੇ) ਮਾਇਆ ਦੇ ਮੋਹ ਵਿਚ ਫਸਿਆ ਵਿਅਰਥ ਕੰਮ ਕਰਦਾ ਰਹਿੰਦਾ ਹੈ ॥੨॥ ਜੀਵ ਜਮ ਵਾਲਾ ਰਸਤਾ ਫੜਦਾ ਹੈ, ਤੇ ਉਸ ਨੂੰ ਆਤਮਿਕ ਜੀਵਨ ਦੀ ਸੋਝ ਨਹੀਂ ਆਉਂਦੀ, ਉਜਾੜ ਤੇ ਘੁੱਪ ਹਨੇਰੇ ਵਿਚ ਹੀ ਫਸਿਆ ਰਹਿੰਦਾ ਹੈ। (ਆਖਰ ਵੇਲੇ) ਨਾਹ ਪਾਣੀ, ਨਾਹ ਲੇਫ, ਨਾਹ ਤੁਲਾਈ ਨਾ ਕਿਸੇ ਕਿਸਮ ਦਾ ਭੋਜਨ, ਭੋਜਨ ਭਾਉ ਨਹੀਂ, ਨਾਹ ਠੰਢਾ ਪਾਣੀ, ਨਾਹ ਕੋਈ ਸੋਹਣਾ ਕੱਪੜਾ, ਨਾਹ ਹੋਰ ਸਿੰਗਾਰ (ਨਾਲ ਜਾਂਦਾ ਹੈ)। ਜਮਰਾਜ ਜੀਵ ਦੇ ਗਲ ਵਿਚ (ਮੋਹ ਦਾ) ਸੰਗਲ ਪਾ ਕੇ ਇਸ ਦੇ ਸਿਰ ਉਤੇ ਖਲੋਤਾ ਚੋਟਾਂ ਮਾਰਦਾ ਹੈ, ਤਾਂ ਇਸ ਨੂੰ ਕੋਈ ਘਰ-ਬਾਹਰ ਨਹੀਂ ਦਿੱਸਦਾ। ਉਸ (ਮੌਤ) ਵੇਲੇ ਦੇ ਬੀਜੇ ਹੋਏ (ਸਿਮਰਨ ਸੇਵਾ ਆਦਿਕ ਦੇ ਬੀਜ) ਉੱਗ ਨਹੀਂ ਸਕਦੇ। ਤਦੋਂ ਪਛੁਤਾਂਦਾ ਹੈ ਕਿਉਂਕਿ ਕੀਤੇ ਪਾਪਾਂ ਦਾ ਭਾਰ ਸਿਰ ਉਤੇ ਪਿਆ ਹੈ (ਜੋ ਲਹਿ ਨਹੀਂ ਸਕਦਾ)। ਇਸ ਅਟੱਲ ਵਿਚਾਰ ਨੂੰ ਚੇਤੇ ਰੱਖੋ ਕਿ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਸਾਥੀ ਨਹੀਂ ਬਣਦਾ ॥੩॥ ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ ਤੇ ਵੈਰਾਗਵਾਨ ਹੁੰਦੇ ਹਨ ਉਹ (ਲੋਕ ਪਰਲੋਕ ਵਿਚ) ਆਦਰ ਪਾਂਦੇ ਹਨ। ਪਰ ਜਿਸ ਜੀਵ-ਇਸਤ੍ਰੀ ਨੂੰ ਮਾਇਆ ਦੇ ਮੋਹ ਨੇ ਲੁੱਟ ਲਿਆ ਹੈ ਉਹ ਦੁੱਖੀ ਹੁੰਦੀ ਹੈ। ਜੀਵ (ਸਾਰੀ ਉਮਰ ਮਾਇਆ ਦਾ) ਧੰਧਾ ਹੀ ਪਿੱਟਦੇ ਹਨ ਤੇ ਇੰਜ ਕਰਮਾ ਦੀ ਮੈਲ ਨਹੀਂ ਲਾਹੁੰਦੇ, ਉਹਨ੍ਹਾਂ ਲਈ ਸੰਸਾਰ ਇਕ ਸੁਪਨਾ ਹੀ ਬਣਿਆ ਰਹਿੰਦਾ ਹੈ। ਜਿਵੇਂ ਬਾਜ਼ੀਗਰ (ਤਮਾਸ਼ਾ ਵਿਖਾਂਦਾ ਹੈ, ਵੇਖਣ ਵਾਲਾ ਜੀਵ ਉਸ ਦੇ ਤਮਾਸ਼ੇ ਵਿਚ ਰੁੱਝਾ ਰਹਿੰਦਾ ਹੈ, ਤਿਵੇਂ) ਕੂੜੇ ਮੋਹ ਦੀ ਠਗੀ ਹੋਈ ਜੀਵ-ਇਸਤ੍ਰੀ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ ਤੇ (ਕੂੜੀ ਮਾਇਆ ਦਾ) ਮਾਣ ਕਰਦੀ ਹੈ। ਪਰ ਪਰਮਾਤਮਾ ਆਪ ਹੀ (ਜੀਵਾਂ ਨੂੰ) ਸਹੀ ਰਸਤੇ ਤੇ ਪਾਣ ਵਾਲਾ ਹੈ ਤੇ ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਕਰਮ ਕਰ ਰਿਹਾ ਹੈ। ਹੇ ਨਾਨਕ ਜੀ! ਜੇਹੜੇ ਆਤਮਕ ਅਡੋਲਤਾ ਵਿਚ ਟਿਕੇ ਰਹਿ ਕੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਪੂਰੇ ਗੁਰੂ ਨੇ (ਮਾਇਆ ਦੇ ਮੋਹ ਤੋਂ) ਬਚਾ ਲਿਆ ਹੈ ॥੪॥੪॥
Waddhans Mahalaa 1 || Jin Jag Siraj Samaaeaa So Saahib Kudrat Jaanovaa || Sachrraa Door Na Bhaaleeai Ghatt Ghatt Shabad Pashhaanovaa || Sach Shabad Pashhaanahu Door Na Jaanahu Jin Eh Rachnaa Raachee || Naam Dhheaae Taa Sukh Paae Bin Naavai Pirr Kaachee || Jin Thhaapee Bidhh Jaanai Soee Keaa Ko Kahai Vakhaano || Jin Jag Thhaap Vataaeaa Jaalo So Saahib Paravaano ||1|| Baabaa Aaeaa Hai Uth Chalnaa Adhh Pandhhai Hai Sansaarovaa || Sir Sir Sachrrai Likheaa Dukh Sukh Purab Veechaarovaa || Dukh Sukh Deeaa Jehaa Keeaa So Nibehai Jeea Naalae || Jehae Karam Karaae Kartaa Doojee Kaar Na Bhaale || Aap Niraalam Dhhandhhai Baadhhee Kar Hukam Shhaddaavanhaaro || Aj Kal Kardeaa Kaal Biaapai Doojai Bhaae Vikaaro ||2|| Jam Maarag Panthh Na Sujhee Ujharr Andhh Gubaarovaa || Naa Jal Lef Tulaaeeaa Naa Bhojan Parkaarovaa || Bhojan Bhaau Na Thanddhaa Paanee Naa Kaaparr Seegaaro || Gal Sangal Sir Maare Oobho Naa Deesai Ghar Baaro || Ib Ke Raahe Jaman Naahee Pashhutaane Sir Bhaaro || Bin Saache Ko Belee Naahee Saachaa Ehu Beechaaro ||3|| Baabaa Roveh Raveh Su Jaaneeah Mil Rovai Gun Saarevaa || Rovai Maaeaa Muthrree Dhhandhharraa Rovanhaarevaa || Dhhandhhaa Rovai Mail Na Dhhovai Supnantar Sansaaro || Jiu Baajeegar Bharmai Bhoolai Jhooth Muthee Ahankaaro || Aape Maarag Paavanhaaraa Aape Karam Kamaae || Naam Rate Gur Poorai Raakhe Naanak Sehaj Subhaae ||4||4||
Meaning: The One who creates and dissolves the world – that Lord and Master alone knows His creative power. Do not search for the True Lord far away; recognize the Word of the Shabad in each and every heart. Recognize the Shabad, and do not think that the Lord is far away; He created this creation. Meditating on the Naam, the Name of the Lord, one obtains peace; without the Naam, he plays a losing game. The One who established the Universe, He alone knows the Way; what can anyone say ? The One who established the world cast the net of Maya over it; accept Him as your Lord and Master. ||1|| O Baba, he has come, and now he must get up and depart; this world is only a way-station. Upon each and every head, the True Lord writes their destiny of pain and pleasure, according to their past actions. He bestows pain and pleasure, according to the deeds done; the record of these deeds stays with the soul. He does those deeds which the Creator Lord causes him to do; he attempts no other actions. The Lord Himself is detached, while the world is entangled in conflict; by His Command, He emancipates it. He may put this off today, but tomorrow he is seized by death; in love with duality, he practices corruption. ||2|| The path of death is dark and dismal; the way cannot be seen. There is no water, no quilt or mattress, and no food there. He receives no food there, no honor or water, no clothes or decorations. The chain is put around his neck, and the Messenger of Death standing over his head strikes him; he cannot see the door of his home. The seeds planted on this path do not sprout; bearing the weight of his sins upon his head, he regrets and repents. Without the True Lord, no one is his friend; reflect upon this as true. ||3|| O Baba, they alone are known to truly weep and wail, who meet together and weep, chanting the Praises of the Lord. Defrauded by Maya and worldly affairs, the weepers weep. They weep for the sake of worldly affairs, and they do not wash off their own filth; the world is merely a dream. Like the juggler, deceiving by his tricks, one is deluded by egotism, falsehood and illusion. The Lord Himself reveals the Path; He Himself is the Doer of deeds. Those who are imbued with the Naam, are protected by the Perfect Guru, O Nanak Ji; they merge in celestial bliss. ||4||4||