ਬਿਹਾਗੜਾ ਮਹਲਾ ੪ ॥
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥
ਹੇ ਮੇਰੇ ਹਰੀ ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ॥੧॥
Bihaagraa, Fourth Mehl: All beings are Yours – You permeate them all. O my Lord God, You know what they do in their hearts. The Lord is with them, inwardly and outwardly, O my soul; He sees everything, but the mortal denies the Lord in his mind. The Lord is far away from the self-willed manmukhs, O my soul; all their efforts are in vain. Servant Nanak, as Gurmukh, meditates on the Lord, O my soul; he beholds the Lord ever-present. ||1||