ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਹੇ ਪਿਆਰੇ ਪ੍ਰਭੂ ਜੀ ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
Sorat’h, Third Mehl: Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. ||1|| Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. ||Pause||