ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥
ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥
ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ, ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ। ਹੇ ਭਾਈ! ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ, ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ, ਉਸ ਹਰੀ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ ॥੧॥ ਰਹਾਉ ॥ (ਹੇ ਭਾਈ!) ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। (ਹੇ ਭਾਈ!) ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ, (ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ। (ਹੁਣ) ਮੈਂ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ ॥੧॥ ਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਉਤੇ ਹੀ ਡੋਰੀ ਰੱਖ, ਪਰਮਾਤਮਾ ਦਾ ਨਾਮ ਮਾਇਆ ਦੇ ਮੋਹ ਨੂੰ ਪੂਰਨ ਤੌਰ ਤੇ (ਅੰਦਰੋਂ) ਮੁਕਾ ਦੇਂਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਦੁਨੀਆ ਦੇ ਕੰਮ-ਕਾਰ ਵਿਚ ਰਹਿੰਦਾ ਹੋਇਆ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਮਿਲਿਆ ਰਹਿੰਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ, ਦਾਸ ਨਾਨਕ ਉਸ ਦੇ ਪੈਰੀਂ ਲੱਗਦਾ ਹੈ ॥੨॥੧॥੭॥੪॥੬॥੭॥੧੭॥
One Universal Creator God. By The Grace Of The True Guru: Raag Bilaaval, Fourth Mehl, Partaal, Thirteenth House: O Siblings of Destiny, chant the Name of the Lord, the Purifier of sinners. The Lord emancipates his Saints and devotees. The Lord is totally permeating and pervading everywhere; the Name of the Lord is pervading the water and the land. So sing continuously of the Lord, the Dispeller of pain. ||1||Pause|| The Lord has made my life fruitful and rewarding. I meditate on the Lord, the Dispeller of pain. I have met the Guru, the Giver of liberation. The Lord has made my life’s journey fruitful and rewarding. Joining the Sangat, the Holy Congregation, I sing the Glorious Praises of the Lord. ||1|| O mortal, place your hopes in the Name of the Lord, and your love of duality shall simply vanish. One who, in hope, remains unattached to hope, such a humble being meets with his Lord. And one who sings the Glorious Praises of the Lord’s Name servant Nanak falls at his feet. ||2||1||7||4||6||7||17||