ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥
(ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ।੧। (ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ?।੧।ਰਹਾਉ। (ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ। (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ।੨। ਰਵਿਦਾਸ ਆਖਦਾ ਹੈ-ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ।੩।੪।
The ocean of peace is the Lord, in whose power are the miraculous tree, the wish-fulfilling gem and the elysian cow. The four cardinal boons, eighteen super-natural powers and nine treasures are on the palm of His hand. Why utterest thou not, “God, God, God”, with thy tongue?Abandon thou, the involvement in all other words. Pause. After good reflection Bias has stated the supreme reality, that nothing equals the Lord’s Name. Very fortunate are they, who remain absorbed in the trance of equipoise, embrace love for the Lord and are ultimately freed from wranglings. Says Ravi Dass, enshrine thou, the Divine Light within thy mind and the fear of birth and death shall flee from thee ॥3॥4॥