ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥
ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।
Raag Bihaagraa, Chhant, Fourth Mehl, First House: One Universal Creator God. By The Grace Of The True Guru: Meditate on the Name of the Lord, Har, Har, O my soul; as Gurmukh, meditate on the invaluable Name of the Lord. My mind is pierced through by the sublime essence of the Lord’s Name. The Lord is dear to my mind. With the sublime essence of the Lord’s Name, my mind is washed clean. Under Guru’s Instructions, hold your mind steady; O my soul, do not let it wander anywhere. One who utters the Bani of the Praises of the Lord God, O Nanak, obtains the fruits of his heart’s desires. ||1||