ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ॥
ੴ ਸਤਿਗੁਰ ਪ੍ਰਸਾਦਿ ॥
ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥
ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ ॥੧॥ ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ।ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ ਤੇ (ਇਸ ਨੂੰ ਆਪਣੀ) ਮਾਲਾ ਬਣਾਉ ॥੧॥ ਰਹਾਉ ॥ ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ॥੨॥ ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਜਿਸ ਪਾਰਜਾਤ-ਪ੍ਰਭੂ ਦਾ) ਇਹ ਸਾਰਾ ਜਗਤ ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ। (ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ ॥੩॥ ਹੇ ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ! (ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਦੇ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ ॥੪॥ ਉਸ ਨੂੰ ਗੁਰੂ ਕਿਹਾ ਜਾ ਸਕਦਾ ਹੈ, (ਅਸਲ) ਸਿੱਖ ਕਿਹਾ ਜਾ ਸਕਦਾ ਹੈ, ਜਾਂ (ਅਸਲ) ਵੈਦ ਕਿਹਾ ਜਾ ਸਕਦਾ ਹੈ ਜੋ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ। ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ, (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ), ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ ॥੫॥ ਉਸ ਨੇ ਕਾਮ ਕ੍ਰੋਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤ੍ਰਿਸ਼ਨਾ ਛੱਡ ਦਿੱਤੀ ਹੈ, ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ॥੬॥ ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ; ਇਹ ਸਭ ਪ੍ਰਭੂ ਦੀ ਦਾਤ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ) ਬ੍ਰਹਮ-ਰੂਪ ਕਮਲ ਦਾ ਸ਼ਹਿਦ (ਚੋਣ ਲੱਗ ਪੈਂਦਾ) ਹੈ, ਉਸ (ਨਾਮ-ਅੰਮ੍ਰਿਤ ਸ਼ਹਿਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਨਹੀਂ ਹੁੰਦਾ ॥੭॥ ਹੇ ਨਾਨਕ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ ॥੮॥੧॥
Goojaree, Ashtapadees, First Mehl, First House: One Universal Creator God. By The Grace Of The True Guru: In the one village of the body, live the five thieves; they have been warned, but they still go out stealing. One who keeps his assets safe from the three modes and the ten passions, O Nanak, attains liberation and emancipation. ||1|| Center your mind on the all-pervading Lord, the Wearer of garlands of the jungles. Let your rosary be the chanting of the Lord’s Name in your heart. ||1||Pause|| Its roots extend upwards, and its branches reach down; the four Vedas are attached to it. He alone reaches this tree with ease, O Nanak, who remains wakeful in the Love of the Supreme Lord God. ||2|| The Elysian Tree is the courtyard of my house; in it are the flowers, leaves and stems of reality. Meditate on the self-existent, immaculate Lord, whose Light is pervading everywhere; renounce all your worldly entanglements. ||3|| Listen, O seekers of Truth – Nanak begs you to renounce the traps of Maya. Reflect within your mind, that by enshrining love for the One Lord, you shall not be subject to birth and death again. ||4|| He alone is said to be a Guru, he alone is said to be a Sikh, and he alone is said to be a physician, who knows the patient’s illness. He is not affected by actions, responsibilities and entanglements; in the entanglements of his household, he maintains the detachment of Yoga. ||5|| He renounces sexual desire, anger, egotism, greed, attachment and Maya. Within his mind, he meditates on the reality of the Imperishable Lord; by Guru’s Grace he finds Him. ||6|| Spiritual wisdom and meditation are all said to be God’s gifts; all of the demons are turned white before him. He enjoys the taste of the honey of God’s lotus; he remains awake, and does not fall asleep. ||7|| This lotus is very deep; its leaves are the nether regions, and it is connected to the whole universe. Under Guru’s Instruction, I shall not have to enter the womb again; I have renounced the poison of corruption, and I drink in the Ambrosial Nectar.