ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥
ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥
Raag Soohee, Fourth Mehl, Chhant, First House: One Universal Creator God. By The Grace Of The True Guru: If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani Gurbani always seems so sweet; I have eradicated the sins from within. The disease of egotism is gone, fear has left, and I am absorbed in celestial peace Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. ||1||