alamgir sahib nagar kirtan: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਜਿਸ ਦੀ ਆਰੰਭਤਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ। ਇਸ ਸਮੇਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਵੀਰ ਸਿੰਘ ਵੱਲੋਂ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ ਗਈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਆਪਣੇ ਬੱਚਿਆਂ ਨੂੰ ਆਪਣੇ ਸਿੱਖ ਧਰਮ ਨਾਲ ਜੋੜਨਾ ਸਾਰੀਆਂ ਮਾਤਾਵਾਂ ਦੀ ਇਕ ਵੱਡੀ ਜ਼ਿੰਮੇਵਾਰੀ ਬਣਦੀ ਹੈ।
ਉਨ੍ਹਾਂ ਕਿਹਾ ਜੇਕਰ ਕੋਈ ਵੀ ਵਿਅਕਤੀ ਪਤਿਤਪੁਣੇ ਵੱਲ ਜਾਂਦਾ ਹੈ ਤਾਂ ਉਹ ਕੇਵਲ ਤੇ ਕੇਵਲ ਉਸ ਦੀ ਜ਼ਿੰਮੇਵਾਰੀ ਇਕੱਲੀ ਕਿਸੇ ਸੰਸਥਾ ਦੀ ਨਹੀਂ ਹੁੰਦੀ ਸਗੋਂ ਹਰ ਘਰ ਪਰਿਵਾਰ ਅਤੇ ਸਮਾਜ ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਵੀ ਜ਼ਿੰਮੇਵਾਰੀ ਬਣਦੀ ਹੈ।
ਇਸ ਸਮੇਂ ਕਤਲਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਵੀਰ ਸਿੰਘ ਨੇ ਕਿਹਾ ਕਿ ਅੱਜ ਸਾਡੇ ਬਹੁਤ ਸਾਰੇ ਨੌਜਵਾਨ ਪਤਿਤਪੁਣੇ ਵੱਲ ਜਾਂਦੇ ਹਨ। ਉਨ੍ਹਾਂ ਸਾਰੇ ਨੌਜਵਾਨਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਹਰ ਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਰੋਜ਼ਾਨਾ ਗੁਰੂਘਰ ਜਾਵੇ।
ਇਹ ਵੀ ਪੜ੍ਹੋ: ਆਪਣੇ ਚਾਰ ਪੁੱਤਰਾਂ ਤੇ ਮਾਤਾ ਜੀ ਦੀ ਕੁਰਬਾਨੀ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਦਾ ਆਲਮਗੀਰ ਸਾਹਿਬ ਵਿਖੇ ਪਹੁੰਚਣਾ
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਕੁਰਬਾਨੀ ਨੂੰ ਕਦੇ ਭੁੱਲਿਆ ਨਹੀਂ ਜਾ ਸਕਦਾ। ਇਤਿਹਾਸ ਦੇ ਪੰਨਿਆਂ ‘ਚ ਜਦੋਂ ਵੀ ਮਹਾਨ ਸ਼ਹਾਦਤਾਂ ਦਾ ਜ਼ਿਕਰ ਹੁੰਦਾ ਹੈ ਤਾਂ ਉਨ੍ਹਾਂ ਦੀ ਸ਼ੁਰੂਆਤ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਤੋਂ ਹੁੰਦੀ ਹੈ। ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ 9 ਸਾਲ ਤੇ ਬਾਬਾ ਫ਼ਤਿਹ ਸਿੰਘ 7 ਸਾਲ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਫ਼ਤਿਹਗੜ੍ਹ ਸਾਹਿਬ ‘ਚ ਹਰ ਸਾਲ ਤਿੰਨ ਦਿਨ ਤਕ ਸ਼ਹੀਦੀ ਜੋੜ ਮੇਲ ਹੁੰਦਾ ਹੈ।ਗੁਰੂਦਵਾਰਾ ਸ਼੍ਰੀ ਮੰਜੀ ਸਾਹਿਬ (ਆਲਮਗੀਰ ਸਾਹਿਬ) ਜ਼ਿਲ੍ਹਾ ਲੁਧਿਆਣਾ ਵਿਚ ਪਿੰਡ ਆਲਮਗੀਰ ‘ਚ ਸਥਿਤ ਹੈ।