chote sahibzade and mata gujri ji: 8 ਪੋਹ ਦੀ ਰਾਤ ਨੂੰ ਹੀ ਦੋਵੇਂ ਮਾਸੂਮ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਮੋਰਿੰਡੇ ਦੀ ਕੋਤਵਾਲੀ ‘ਚ ਕੈਦ ਕਰਕੇ ਰੱਖਿਆ ਗਿਆ।9 ਪੋਹ ਨੂੰ ਸਰਹੰਦ ਦੇ ਸੂਬੇਦਾਰ ਵਜ਼ੀਰ ਖਾਨ ਦੇ ਹੁਕਮ ‘ਤੇ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹੰਦ ਲਿਜਾਇਆ ਗਿਆ ਤੇ ਠੰਢੇ ਬੁਰਜ ਵਿੱਚ ਕੈਦ ਕੀਤਾ ਗਿਆ।10 ਤੇ 11 ਪੋਹ ਦੋ ਦਿਨ ਕਚਹਿਰੀ ਲਗਦੀ ਰਹੀ। ਨਵਾਬ ਵਜ਼ੀਰ ਖਾਨ ਦੀ ਕਚਹਿਰੀ ਵਿੱਚ ਲਗਾਤਾਰ 3 ਵਾਰ ਛੋਟੇ ਸਾਹਿਬਜ਼ਾਦਿਆਂ ਨੂੰ ਪੇਸ਼ ਕੀਤਾ ਗਿਆ, ਇਸ ਦੌਰਾਨ ਉਨਾਂ ਨੂੰ ਡਰਾਇਆ-ਧਮਕਾਇਆ ਵੀ ਗਿਆ, ਸਰੀਰਕ ਤਸ਼ੱਦਦ ਵੀ ਕੀਤਾ ਗਿਆ, ਪਰ ਉਨ੍ਹਾਂ ਨੇ ਇਸਲਾਮ ਕਬੂਲ ਕਰਨਾ
ਪ੍ਰਵਾਨ ਨਾ ਕੀਤਾ।ਆਖਰ 12 ਪੋਹ ਨੂੰ ਬਾਬਾ ਜ਼ੋਰਾਵਰ ਸਿੰਘ (ਉਮਰ 9 ਸਾਲ) ਤੇ ਬਾਬਾ ਫਤਿਹ ਸਿੰਘ (ਉਮਰ 7 ਸਾਲ) ਨੂੰ ਜਿਉਂਦਿਆਂ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ। ਮਾਤਾ ਗੁਜਰੀ ਜੀ ਨੂੰ ਜ਼ਾਲਮ ਹਕੂਮਤ ਨੇ ਠੰਡੇ ਬੁਰਜ ‘ਚੋਂ ਥੱਲੇ ਸੁੱਟ ਕੇ ਸ਼ਹੀਦ ਕਰ ਦਿੱਤਾ।1704 ਈ. ਨੂੰ ਅਨੰਦਪੁਰ ਸਾਹਿਬ ਤੇ ਵੱਡਾ ਹਮਲਾ ਕੀਤਾ ਗਿਆ ਜਿਸ ਨੂੰ ਸਿੰਘਾਂ ਵੱਲੋਂ ਭਾਰੀ ਮੁਕਾਬਲੇ ਮਗਰੋਂ ਪਛਾੜ ਦਿੱਤਾ ਗਿਆ। ਇਸ ਉਪਰੰਤ ਹਮਲਾਵਰਾਂ ਵੱਲੋਂ ਅਨੰਦਪੁਰ ਸਾਹਿਬ ਦਾ ਮੁਕੰਮਲ ਘੇਰਾ ਪਾਇਆ ਗਿਆ ਜੋ ਕਈ ਮਹੀਨੇ ਚਲਦਾ ਗਿਆ। ਬਾਹਰੋਂ ਆਉਣ-ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਸਨ। ਸਿੰਘ ਬਹਾਦਰੀ ਨਾਲ ਡਟ ਕੇ ਮੁਕਾਬਲਾ ਕਰਦੇ ਗਏ। ਕਦੇ ਕਦੇ ਉਹ ਹਮਲਾਵਰਾਂ ਉੱਤੇ ਅਚਨਚੇਤੀ ਹਮਲਾ ਕਰਦੇ ਅਤੇ ਉੱਨ੍ਹਾਂ ਤੋਂ ਖਾਣ-ਪੀਣ ਦਾ ਸਾਮਾਨ ਖੋਹ ਲਿਆਉਂਦੇ। ਇਸੇ ਸਥਿਤੀ ਵਿਚ ਸਮਾਂ ਬੀਤਦਾ ਗਿਆ। ਅਖ਼ੀਰ ਨੂੰ ਹਮਲਾਵਰਾਂ ਨੇ ਇਕ ਚਾਲ ਚੱਲੀ। ਉਹਨਾਂ ਨੇ ਬਾਦਸ਼ਾਹ ਔਰੰਗਜੇਬ ਵਲੋਂ ਕੁਰਾਨ ਦੇ ਨਾਂ ਉੱਤੇ ਲਿਖਿਆ ਹੋਇਆ ਇਕ ਪਰਵਾਨਾ ਗੁਰੂ ਸਾਹਿਬ ਨੂੰ ਪਹੁੰਚਾਇਆਂ। ਇਸ ਦੇ ਨਾਲ ਹੀ ਪਹਾੜੀ ਰਾਜਿਆਂ ਵੱਲੋਂ ਗਊ ਦੀਆਂ ਸੋਹਾਂ ਅਤੇ ਮੁਗ਼ਲ ਹਾਕਮਾਂ ਵੱਲੋਂ ਕੁਰਾਨ ਦੀਆਂ ਕਸਮਾਂ ਵਾਲੀਆਂ ਚਿੱਠੀਆਂ ਗੁਰੂ ਸਾਹਿਬ ਨੂੰ ਭੇਜੀਆਂ ਗਈਆਂ।
ਇਨ੍ਹਾਂ ਸਭ ਪੱਤਰਾਂ ਵਿਚ ਕਸਮਾਂ ਹੇਠ ਇਹ ਲਿਖਿਆ ਗਿਆ ਸੀ ਕਿ ਜੇਕਰ ਗੁਰੂ ਸਾਹਿਬ ਅਨੰਦਪੁਰ ਸਾਹਿਬ ਨੂੰ ਛੱਡ ਜਾਣ ਤਾਂ ਉਨ੍ਹਾਂ ‘ਤੇ ਹਮਲਾ ਨਹੀਂ ਕੀਤਾ ਜਾਵੇਗਾ। ਭਾਵੇਂ ਗੁਰੂ ਸਾਹਿਬ ਵਿਰੋਧੀਆਂ ਦੀ ਇਸ ਚਾਲ ਨੂੰ ਭਲੀ ਭਾਂਤ ਸਮਝਦੇ ਸਨ ਪਰੰਤੂ ਸਿੰਘਾਂ ਦੇ ਜ਼ੋਰ ਪਾਉਣ ਤੇ ਉਨ੍ਹਾਂ ਨੇ 1704 ਈ. ਵਿਖੇ ਦਸੰਬਰ ਦੇ ਤੀਜੇ ਹਫ਼ਤੇ ਸਮੇਂ ਰਾਤ ਦੇ ਪਹਿਲੇ ਪਹਿਰ ਅਨੰਦਪੁਰ ਸਾਹਿਬ ਨੂੰ ਛੱਡ ਦਿੱਤਾ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬੇਹਿਸਾਬ ਦੁੱਖਾਂ ਨਾਲ ਭਰਿਆ ਹੋਇਆ | ਸੱਚ ਦੀ ਲੜਾਈ ਲੜਦਿਆਂ, ਜਬਰ ਜ਼ੁਲਮ ਖਿਲਾਫ ਆਵਾਜ਼ ਬੁਲੰਦ ਕਰਨ ਕਾਰਨ ਉਨ੍ਹਾਂ ਦੇ ਨਾਲ ਪਹਾੜੀ ਰਾਜਿਆਂ ਜਾਂ ਮੁਗ਼ਲ ਸਲਤਨਤ ਨੇ ਆਪਣੇ ਅੰਦਰਲੇ ਡਰ ਕਾਰਨ ਗੁਰੂ ਜੀ ਨੂੰ ਆਪਣਾ ਦੁਸ਼ਮਣ ਸਮਝਦਿਆਂ ਅਨੇਕਾਂ ਹਮਲੇ ਕੀਤੇ | ਪਰ ਗੁਰੂ ਜੀ ਨੇ ਨਾ ਤਾਂ ਕਿਸੇ ‘ਤੇ ਪਹਿਲਾਂ ਵਾਰ ਕੀਤਾ ਅਤੇ ਨਾ ਹੀ ਉਨ੍ਹਾਂ ਦਾ ਡਰ ਮੰਨਿਆ, ਸਗੋਂ 40 ਸਿੰਘਾਂ ਨਾਲ ਜ਼ਾਲਮਾਂ ਦੀਆਂ ਲੱਖਾਂ ਦੀ ਤਦਾਦ ਵਿਚ ਫੌਜਾਂ ਦਾ ਡਟ ਕੇ ਟਾਕਰਾ ਕੀਤਾ |