ਆਸਟ੍ਰੇਲੀਆ ਦੇ ਸਿਡਨੀ ਵਿੱਚ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੇ ਪਹਿਲੇ ਸਟੇਡੀਅਮ ਸੰਗੀਤ ਸਮਾਰੋਹ ਵਿਚ ਉਸ ਵੇਲੇ ਵਿਵਾਦ ਖੜ੍ਹਾ ਹੋ ਗਿਆ ਜਦੋਂ ਸਿੱਖ ਪ੍ਰਸ਼ੰਸਕ ਨੂੰ ਧਾਰਮਿਕ ਪ੍ਰਤੀਕ ਕਿਰਪਾਨ ਦੇ ਨਾਲ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ।
ਪੱਛਮੀ ਸਿਡਨੀ ਦੇ ਪੈਰਾਮਾਟਾ ਸਟੇਡੀਅਮ ਵਿੱਚ ਹੋਏ ਇਸ ਸ਼ੋਅ ਵਿਚ ਲਗਭਗ 25,000 ਦਰਸ਼ਕ ਪਹੁੰਚੇ। ਹਾਊਸ ਫੁਲ ਰਿਹਾ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਪੰਜਾਬੀ ਅਤੇ ਸਿੱਖ ਭਾਈਚਾਰਿਆਂ ਦੀ ਸੀ। ਪਰ ਧਾਰਮਿਕ ਰਿਵਾਇਤ ਮੁਤਾਬਕ ਕਿਰਪਾਨ ਪਹਿਨੇ ਹੋਏ ਦਰਸ਼ਕਾਂ ਨੂੰ ਸਟੇਡੀਅਮ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਮਾਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਿੰਦਾ ਕੀਤੀ ਗਈ।
ਜਾਣਕਾਰੀ ਮੁਤਾਬਕ ਦਿਲਜੀਤ ਦੇ ਸ਼ੋਅ ਲਈ ਪਹੁੰਚੇ ਦਰਸ਼ਕਾਂ ਨੇ ਜਦੋਂ ਕਿਰਪਾਨ ਲਾਹੁਣ ਦੀ ਗੱਲ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਗਿਆ। ਨਤੀਜੇ ਵਜੋਂ ਸਿੱਖ ਭਾਈਚਾਰਾ, ਜੋ ਦਿਲਜੀਤ ਨੂੰ ਦੇਖਣ ਦੀ ਉਮੀਦ ਵਿੱਚ ਸੰਗੀਤ ਸਮਾਰੋਹ ਵਿੱਚ ਆਇਆ ਸੀ, ਨਿਰਾਸ਼ ਵਾਪਸ ਪਰਤਿਆ।

ਇਸ ਮਾਮਲੇ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ, “ਇਹ ਗੱਲ ਸਿਰਫ਼ ਆਸਟ੍ਰੇਲੀਆ ਦੀ ਹੀ ਨਹੀਂ ਹੈ, ਇਹ ਭਾਰਤ ਦੀਵੀ ਹੈ। ਰਾਜਸਥਾਨ ਵਿੱਚ ਸਾਡੀ ਧੀ ਨੂੰ ਕਕਾਰਾਂ ਕਰਕੇ ਪ੍ਰੀਖਿਆ ਦੇਣ ਦੀ ਇਜਾਜ਼ਤ ਨਹੀਂ ਸੀ। ਜਦੋਂ ਅਸੀਂ 1947 ਵਿੱਚ ਆਪਣੇ ਆਪ ਨੂੰ ਭਾਰਤ ਸਰਕਾਰ ਨਾਲ ਜੋੜਿਆ ਤਾਂ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸਾਡੇ ਅਧਿਕਾਰਾਂ ਦੀ ਰੱਖਿਆ ਕਰੇ।”
ਜਥੇਦਾਰ ਨੇ ਕਿਹਾ ਕਿ “ਹੁਣ ਜਦੋਂ ਅਸੀਂ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾ ਰਹੇ ਹਾਂ, ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਹਿੰਦੂਆਂ ਦੀ ਪਛਾਣ ਨੂੰ ਬਚਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਗੁਰੂ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਲਈ ਸੀ।”
ਇਹ ਵੀ ਪੜ੍ਹੋ : ਭਾਈ ਜਗਤਾਰ ਸਿੰਘ ਤਾਰਾ ਨੂੰ ਕੋਰਟ ਵੱਲੋਂ ਵੱਡੀ ਰਾਹਤ, 16 ਸਾਲ ਪੁਰਾਣੇ ਮਾਮਲੇ ‘ਚ ਕੀਤਾ ਬਰੀ
ਜਥੇਦਾਰ ਸਾਹਿਬ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਨੂੰ ਪੂਰੀ ਦੁਨੀਆ ਵਿੱਚ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਇਹ ਕਕਾਰ ਗੁਰੂਆਂ ਵੱਲੋਂ ਦਿੱਤੇ ਗਏ ਸਨ ਅਤੇ ਗੁਰੂ ਦਾ ਪ੍ਰਤੀਕ ਹਨ। ਸਿੱਖ ਉਨ੍ਹਾਂ ਨੂੰ ਸੰਭਾਲ ਕੇ ਰੱਖਦ ਹੈ। ਇਸ ਲਈ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਕਿਤੇ ਵੀ ਨਹੀਂ ਹੋਣੀਆਂ ਚਾਹੀਦੀਆਂ। ਭਾਰਤ ਸਰਕਾਰ ਨੂੰ ਸਥਾਨਕ ਪ੍ਰਸ਼ਾਸਨ ਨਾਲ ਵੀ ਗੱਲ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਘਟਨਾਵਾਂ ‘ਤੇ ਰੋਕ ਲਗਾਉਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
























