darbar sahib amrit srover: ਅੰਮ੍ਰਿਤਸਰ ਸ਼ਹਿਰ ਦੀ ਨੀਂਹ 1577 ਵਿੱਚ ਗੁਰੂ ਰਾਮਦਾਸ ਜੀ ਨੇ ਪਵਿੱਤਰ ਸਰੋਵਰ ਨੂੰ ਟੱਕ ਲਾ ਕੇ ਰੱਖੀ। ਕੁਝ ਹਵਾਲਿਆਂ ਮੁਤਾਬਕ ਇਹ ਜ਼ਮੀਨ ਨੇੜੇ ਦੇ ਤੁੰਗ ਪਿੰਡ ਦੇ ਵਾਸੀਆਂ ਪਾਸੋਂ ਖ਼ਰੀਦੀ ਗਈ ਸੀ ਜਦਕਿ ਕੁਝ ਹੋਰਨਾਂ ਮੁਤਾਬਕ ਗੁਰੂ ਅਮਰਦਾਸ ਦੇ ਸਮੇਂ ਮੁਗ਼ਲ ਸਮਰਾਟ ਅਕਬਰ ਬਾਦਸ਼ਾਹ ਨੇ ਇਹ ਜ਼ਮੀਨ ਬੀਬੀ ਭਾਨੀ ਨੂੰ ਉਨ੍ਹਾਂ ਦੀ ਗੁਰੂ ਰਾਮਦਾਸ ਨਾਲ ਸ਼ਾਦੀ ਸਮੇਂ ਤੋਹਫ਼ੇ ਵਜੋਂ ਦਿੱਤੀ ਸੀ। ਜੋ ਇਸ ਸਰੋਵਰ ਦੇ ਆਲੇ ਦੁਆਲੇ ਨਗਰ ਵੱਸਿਆ ਉਸ ਦਾ ਸ਼ੁਰੂ ਵਿੱਚ ਨਾਂਅ ਰਾਮਦਾਸਪੁਰ, ਚੱਕ ਰਾਮਦਾਸ ਜਾਂ
ਚ ਗੁਰੂਗੁਰੂ ਪਿਆ। ਗੁਰੂ ਅਰਜਨ, ਜਿਨ੍ਹਾਂ ਨੇ ਸਰੋਵਰ ਮੁਕੰਮਲ ਕਰਵਾਇਆ, ਸੰਤੋਖਸਰ ਤੇ ਰਾਮਸਰ ਦੇ ਤਾਲ ਖੁਦਵਾਏ ਅਤੇ ਸਰੋਵਰ ਦੇ ਵਿਚਕਾਰ ਹਰਿਮੰਦਰ ਸਾਹਿਬ ਬਣਵਾਇਆ, ਦੇ ਸਮੇਂ ਇਹ ਸ਼ਹਿਰ ਤਰੱਕੀ ਕਰਦਾ ਗਿਆ। ਹਰਿਗੋਬਿੰਦ ਸਾਹਿਬ ਨੇ ਹਰਿਮੰਦਰ ਦੇ ਸਾਹਮਣੇ ਅਕਾਲ ਤਖ਼ਤ ਬਣਵਾਇਆ ਅਤੇ ਕੌਲਸਰ ਤੇ ਬਿਬੇਕਸਰ ਦੇ ਤਾਲ ਖੁਦਵਾਏ ਅਤੇ ਸ਼ਹਿਰ ਦੀ ਪੱਛਮੀ ਹਦੂਦ ਵਿੱਚ ਲੋਹ ਗੜ੍ਹ ਕਿਲਿਲਾ ਉੱਸਰਵਾਇਆ।
1635 ਵਿੱਚ ਜਦੋਂ ਹਰਿਗੋਬਿੰਦ ਸਾਹਿਬ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਗਏ ਤਾਂ ਤਕਰੀਬਨ 65 ਸਾਲ ਸ਼ਹਿਰ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਹੇਠ ਰਿਹਾ। 1699 ਵਿੱਚ ਗੁਰੂ ਗੋਬਿੰਦ ਸਿੰਘ ਜੀਖ਼ਾਲਸਾ ਨੇ ਖਸਾਾਜਨ ਉਪਰੰਤ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਸ਼ਹਿਰ ਦੇ ਪ੍ਰਬੰਧ ਲਈ ਭੇਜਿਆ।
18ਵੀਂ ਸਦੀ ਵਿੱਚ ਕਈ ਉਤਾਰ ਚੜ੍ਹਾਅ ਸ਼ਹਿਰ ਵਿੱਚ ਹੋਏ। 1765 ਵਿੱਚ ਮਿਸਲਾਂ ਦੀ ਸਰਦਾਰੀ ਕਾਇਮ ਹੋਣ ਉਪਰੰਤ ਕਈ ਮਿਸਲ ਸਰਦਾਰਾਂ ਨੇ ਅੰਮ੍ਰਿਤਸਰ ਦਾ ਪ੍ਰਬੰਧ ਸੰਭਾਲਿਆ। ਵੱਖ ਵੱਖ ਸਰਦਾਰਾਂ ਨੇ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਆਪਣੇ ਬੁੰਗੇ ਕਾਇਮ ਕੀਤੇ ਅਤੇ ਬਾਹਰਵਾਰ ਕਟੜੇ ਜਾਂ ਹਲਕੇ ਕਾਇਮ ਕੀਤੇ ਜੋ ਕਿ ਵਪਾਰੀਆਂ ਤੇ ਦਸਤਕਾਰਾਂ ਦੀ ਤਰੱਕੀ ਤੇ ਵਾਧੇ ਲਈ ਸਨ।
ਅਹਿਮ ਫ਼ੈਸਲੇ ਲੈਣ ਲਈ ਅੰਮ੍ਰਿਤਸਰ ਵਿੱਚ ਸਰਬੱਤ ਖ਼ਾਲਸਾ ਦੀਵਾਨ ਕੀਤੇ ਜਾਂਦੇ ਸਨ। ਇਸ ਤਰ੍ਹਾਂ ਇਹ ਸ਼ਹਿਰ ਖ਼ਾਲਸੇ ਦੀ ਰਾਜਧਾਨੀ ਦੇ ਰੂਪ ਵਿੱਚ ਸਾਹਮਣੇ ਆਇਆ। 18ਵੀਂ ਸਦੀ ਦੇ ਅੰਤ ਤੱਕ ਅੰਮ੍ਰਿਤਸਰ ਪੰਜਾਬ ਦਾ ਇੱਕ ਉੱਘਾ ਵਪਾਰਕ ਕੇਂਦਰ ਬਣ ਚੁੱਕਾ ਸੀ।
ਇਹ ਵੀ ਪੜੋ:3 ਘੰਟਿਆਂ ਦੇ ਬਾਦਸ਼ਾਹ, ਫ਼ਿਲਮੀ ਸਟਾਈਲ ‘ਚ 25 ਕਰੋੜ ਦੀ ਲੁੱਟ, 3 ਘੰਟਿਆਂ ‘ਚ ਹੀ ਚੜੇ ਪੁਲਿਸ ਦੇ ਹੱਥੇ