ਅੱਜ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ 358ਵਾਂ ਪ੍ਰਕਾਸ਼ ਦਿਹਾੜਾ ਹੈ, ਪੰਜਾਬ ਦੇ ਹਰ ਸ਼ਹਿਰ ਤੇ ਹਰ ਪਿੰਡ ਦੇ ਗੁਰੂਘਰਾਂ ਵਿਚ ਗੁਰੂ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਪੰਜਾਬ ‘ਚ ਪਈ ਸੰਘਣੀ ਧੁੰਦ ਦੇ ਬਾਵਜੂਦ ਸੰਗਤਾਂ ਮੱਥਾ ਟੇਕਣ ਲਈ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪੁੱਜੀਆਂ।
ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਤੇ ਧੁੰਦ ਵੀ ਸੰਗਤਾਂ ਦੇ ਅੰਦਰ ਦੀ ਭਾਵਾਨਾ ਨੂੰ ਕਮਜ਼ੋਰ ਨਹੀਂ ਕਰ ਸਕੀ ਤੇ ਗੁਰੂਘਰਾਂ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਭਗਵੰਤ ਮਾਨ, ਸਾਂਸਦ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਬਾਦਲ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।
ਉਥੇ ਹੀ PM ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਕਿ “ਗੁਰੂ ਸਾਹਿਬ ਜੀ ਦੇ ਵਿਚਾਰ ਸਾਨੂੰ ਪ੍ਰਗਤੀਸ਼ੀਲ, ਖੁਸ਼ਹਾਲ ਤੇ ਦਿਆਲੂ ਸਮਾਜ ਬਣਾਉਣ ਲਈ ਪ੍ਰੇਰਿਤ ਕਰਦੇ ਹਨ”
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਕਿਹਾ- “ਗੁਰੂ ਸਾਹਿਬ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕਰਕੇ ਸਮੁੱਚੀ ਕੌਮ ਅੰਦਰ ਜ਼ੁਲਮ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਤੇ ਹਰ ਮੁਸ਼ਕਲ ਦਾ ਡਟ ਕੇ ਮੁਕਾਬਲਾ ਕਰਨ ਦਾ ਜ਼ਜਬਾ ਭਰਿਆ”
MP ਹਰਸਿਮਰਤ ਕੌਰ ਬਾਦਲ ਨੇ ਤੇ ਸ਼੍ਰੋਮਣੀ ਅਕਾਲੀ ਦਲ ਆਗੂ ਸੁਖਬੀਰ ਬਾਦਲ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਹਰਸਿਮਰਤ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ “ਗੁਰੂ ਸਾਹਿਬ ਜੀ ਨੇ ਖ਼ਾਲਸੇ ਦੀ ਸਿਰਜਣਾ ਕਰਕੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕੀਤਾ, ਆਓ ਗੁਰੂ ਸਾਹਿਬ ਜੀ ਤੋਂ ਅਸੀਸ ਮੰਗੀਏ ਕਿ ਅਸੀਂ ਵੀ ਉਨ੍ਹਾਂ ਵੱਲੋਂ ਦਰਸਾਏ ਮਾਰਗ ਦੇ ਪਾਂਧੀ ਬਣ ਸਕੀਏ”
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਮੌਕੇ ਸਰਕਾਰੀ ਛੁੱਟੀ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਸਮੇਤ ਵਪਾਰਕ ਅਦਾਰੇ ਬੰਦ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -: