ਸਿੱਖ ਭਾਈਚਾਰੇ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਐਤਵਾਰ ਸਵੇਰੇ 9.30 ਵਜੇ ਪੂਰੀਆਂ ਰਸਮਾਂ ਨਾਲ ਖੋਲ੍ਹ ਦਿੱਤੇ ਗਏ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਇੱਥੇ ਪਹੁੰਚੀ ਹੈ। ਮਿਲੀ ਜਾਣਕਾਰੀ ਅਨੁਸਾਰ ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹਣ ਦੀ ਪ੍ਰਕਿਰਿਆ ਸਵੇਰੇ ਸਾਢੇ 9 ਵਜੇ ਸ਼ੁਰੂ ਹੋਈ। ਦਰਬਾਰ ਸਾਹਿਬ ਵਿੱਚ ਸਵੇਰੇ 9:30 ਵਜੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕਪਾਟ ਖੁੱਲ੍ਹਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ । ਜਿਸ ਤੋਂ ਬਾਅਦ ਸਵੇਰੇ 10 ਵਜੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਦੁਪਹਿਰ 12:30 ਵਜੇ ਇਸ ਸਾਲ ਦੀ ਪਹਿਲੀ ਅਰਦਾਸ ਹੇਮਕੁੰਟ ਸਾਹਿਬ ਵਿਖੇ ਹੋਵੇਗੀ । ਇਸ ਮੌਕੇ ਮੁੱਖ ਟਰੱਸਟੀ ਜਨਕ ਸਿੰਘ, ਗੋਵਿੰਦਘਾਟ ਗੁਰਦੁਆਰੇ ਦੇ ਸੀਨੀਅਰ ਮੈਨੇਜਰ ਸਰਦਾਰ ਸੇਵਾ ਸਿੰਘ, ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੀਤ ਪ੍ਰਧਾਨ ਕਿਸ਼ੋਰ ਪੰਵਾਰ ਆਦਿ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪਿਛਲੇ ਦੋ ਸਾਲਾਂ ਵਿਚਕਾਰ ਇਹ ਯਾਤਰਾ ਕਾਫੀ ਪ੍ਰਭਾਵਿਤ ਹੋਈ ਸੀ। ਦੋ ਸਾਲਾਂ ਬਾਅਦ ਸ਼ਾਨਦਾਰ ਰੂਪ ਵਿੱਚ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ ਭੂੰਦੜ ਘਾਟੀ ਵਿੱਚ ਰੌਣਕ ਦਾ ਮਾਹੌਲ ਹੈ। ਇਸ ਵਾਰ 1 ਦਿਨ ਵਿੱਚ 5000 ਸ਼ਰਧਾਲੂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਣਗੇ। ਇਹ ਫੈਸਲਾ ਸ਼ਰਧਾਲੂਆਂ ਦੀ ਵਧਦੀ ਗਿਣਤੀ ਅਤੇ ਪ੍ਰਬੰਧਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਨਾਲ ਹੀ ਯਾਤਰੀਆਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਦੂਜਾ ਵੱਡਾ ਐਲਾਨ, LPG ਗੈਸ ਸਿਲੰਡਰ ‘ਤੇ ਮਿਲੇਗੀ 200 ਰੁਪਏ ਸਬਸਿਡੀ
ਇਸ ਸਬੰਧੀ ਟਰੱਸਟ ਦੇ ਵਾਈਸ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਸਾਲ ਹਰ ਰੋਜ਼ 5000 ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਯਾਤਰਾ ‘ਤੇ ਆਉਣ ਵਾਲੇ ਸਾਰੇ ਯਾਤਰੀ ਹੁਣ ਆਨਲਾਈਨ ਤੇ ਆਫਲਾਈਨ ਦੋਵੇਂ ਤਰ੍ਹਾਂ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਤੇ ਇਹ ਸਾਰਿਆਂ ਲਈ ਲਾਜ਼ਮੀ ਵੀ ਹੋਵੇਗਾ ਤੇ ਕੋਰੋਨਾ ਨਿਯਮਾਂ ਦੀ ਪਾਲਣਾ ਲਈ ਵੀ ਅਪੀਲ ਕੀਤੀ ਗਈ ਹੈ। ਯਾਤਰਾ ਕਰਨ ਦੇ ਇਛੁੱਕ ਉੱਤਰਾਖੰਡ ਟੂਰਿਜ਼ਮ ਦੀ ਵੈੱਬਸਾਈਟ ‘ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਸ਼ਰਧਾਲੂਆਂ ਨੂੰ ਸੈਰ-ਸਪਾਟਾ ਵਿਭਾਗ ਦੀ ਵੈੱਬਸਾਈਟ registrationandtouristcare.uk.gov.in ਰਾਹੀਂ ਰਜਿਸਟਰ ਕਰਨਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: