guru angad dev ji and guru amardas ji: ਗੁਰੂ ਅੰਗਦ ਦੇਵ ਜੀ ਨੇ ਗੁਰੂ ਅਮਰਦਾਸ ਜੀ ਆਪਣੀਆਂ ਬਖਸ਼ਿਸ਼ਾਂ ‘ਚ ਨਿਮਾਣਿਆਂ ਦਾ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆ ਦੀ ਓੁਟ, ਨਿਆਸਰਿਆ ਦਾ ਆਸਰਾ,ਨਿਥਾਵਿਆ ਥਾਵ,ਨਿਲੱਜਿਆ ਦੀ ਲੱਜ, ਨਿਪਤਿਆ ਦੀ ਪਤ,ਨਿਹਤਿਆ ਦੀ ਗਤ, ਨਿਧਿਰਿਆ ਦੀ ਧਿਰ, ਨਿਚੀਜਿਆ ਦੀ ਚੀਜ, ਨਿਰਜੋਰਿਆ ਦਾ ਜੋਰ, ਪੀਰਾਂ ਦੇ ਪੀਰ ਕਹਿ ਕੇ ਨਿਵਾਜਿਆ। ਗੁਰ ਅੰਗਦ ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼,
ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ।ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ।ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ਰੱਖ ਦਿੱਤਾ,ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ।ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ।ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ।ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਬੱਲੇ ! ਏਅਰ-ਕੰਡੀਸ਼ਨ ਟਰਾਲੀਆਂ ਲੈ ਮੁੰਡੇ ਤੇ ਬਾਬੇ ਪਹੁੰਚੇ ਬਾਰਡਰ ‘ਤੇ, ਵੇਖੋ ਗਰਮੀਆਂ ਲਈ ਕੀ ਨੇ ਸਹੂਲਤਾਂ LIVE !