Guru gobind singh ji parkash purab : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਇੱਕ ਨਿਆਂਪੂਰਣ ਅਤੇ ਸਮਾਵੇਸੀ ਸਮਾਜ ਦੇ ਨਿਰਮਾਣ ਲਈ ਸਮਰਪਿਤ ਸੀ।
ਪੀਐਮ ਮੋਦੀ ਨੇ ਟਵੀਟ ਕੀਤਾ, “ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਮੈਂ ਸ਼੍ਰੀ ਗੁਰੂ ਗੋਵਿੰਦ ਸਿੰਘ ਨੂੰ ਪ੍ਰਣਾਮ ਕਰਦਾ ਹਾਂ। ਉਨ੍ਹਾਂ ਦਾ ਜੀਵਨ ਇੱਕ ਨਿਰਪੱਖ ਅਤੇ ਸਮਾਵੇਸੀ ਸਮਾਜ ਦੇ ਨਿਰਮਾਣ ਲਈ ਸਮਰਪਿਤ ਸੀ, ਹਮੇਸ਼ਾਂ ਆਪਣੇ ਸਿਧਾਂਤਾਂ ਪ੍ਰਤੀ ਦ੍ਰਿੜ ਰਹੇ। ਅਸੀਂ ਉਨ੍ਹਾਂ ਦੀ ਹਿੰਮਤ ਅਤੇ ਕੁਰਬਾਨੀ ਨੂੰ ਵੀ ਯਾਦ ਕਰਦੇ ਹਾਂ।”
ਪ੍ਰਧਾਨਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਉਨ੍ਹਾਂ ‘ਤੇ ਵਿਸ਼ੇਸ਼ ਕਿਰਪਾ ਰਹੀ ਹੈ, ਕਿਉਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਮੌਕਾ ਆਇਆ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ 2017 ਵਿੱਚ ਪਟਨਾ ਸਾਹਿਬ ਵਿਖੇ ਹੋਏ ਸਮਾਗਮ ਨੂੰ ਯਾਦ ਕਰਦਿਆਂ ਪ੍ਰਧਾਨਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਥੇ ਵੀ ਗੁਰੂ ਸਾਹਿਬ ਨੂੰ ਨਮਨ ਕਰਨ ਦਾ ਮੌਕਾ ਮਿਲਿਆ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਵਿੱਚ ਬਿਹਾਰ ਦੇ ਪਟਨਾ ਵਿਖੇ ਹੋਇਆ ਸੀ।