Gurudwara Paonta Sahib: ਪਾਉਂਟਾ ਸਾਹਿਬ ਇੱਕ ਇਹੋ ਜਿਹਾ ਪਵਿੱਤਰ ਸਥਾਨ ਹੈ, ਜਿਥੇ ਆਨੰਦਪੁਰ ਸਾਹਿਬ ਤੋਂ ਪਿੱਛੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ 1685 ਤੋਂ 1689 ਤੱਕ ਲਗਭਗ ਚਾਰ ਸਾਲ ਨਿਵਾਸ ਕੀਤਾ। ਇਹ ਰਮਣੀਕ ਥਾਂ ਜਮਨਾ ਦੇ ਕੰਡੇ ਬਹੁਤ ਹੀ ਮਨਮੋਹਕ ਦ੍ਰਿਸ਼ ਅਤੇ ਕੁਦਰਤ ਦੀਆਂ ਬਖਸ਼ਿਸ਼ਾਂ ਨਾਲ ਭਰਪੂਰ ਹੈ। ਇਸੇ ਜਗ੍ਹਾ ਤੇ ਕਲਗੀਧਰ ਪਾਤਸ਼ਾਹ ਨੇ 52 ਕਵੀ ਰੱਖ ਕੇ ਕੋਮਲ ਹੁਨਰ ਤੇ ਸਾਹਿਤ ਰਚ ਕੇ ਉਸ ਦਾ ਸਤਕਾਰ ਕਰਨਾ ਸਿਖਾਇਆ। ਇਸੇ ਜਗ੍ਹਾ ਤੇ ਪੀਰ ਬੁੱਧੂ ਸ਼ਾਹ ਨੇ ਆਪਣੇ ਚਾਰ ਬੇਟੇ ਬਾਈਧਾਰ ਦੇ ਰਾਜਿਆਂ ਨਾਲ ਭੰਗਾਣੀ ਦੇ ਯੁੱਧ ਸਮੇਂ ਗੁਰੂ ਤੋਂ ਕੁਰਬਾਨ ਕੀਤੇ। ਪੀਰ ਬੁੱਧੂ ਸ਼ਾਹ ਜਦੋਂ ਗੁਰੂ ਜੀ ਦੇ ਦਰਸ਼ਨ ਕਰਨ ਲਈ ਆਇਆ ਤਾਂ ਗੁਰੂ ਸਾਹਿਬ ਉਸ ਸਮੇਂ ਕੇਸਾਂ ਵਿੱਚ ਕੰਘਾ ਕਰ ਰਹੇ ਸਨ। ਗੁਰੂ ਸਾਹਿਬ ਤੋਂ ਕੰਘੇ ਵਿੱਚ ਅੜੇ ਕੇਸਾਂ ਸਮੇਤ ਕੰਘੇ ਦੀ ਦਾਤ ਮੰਗੀ ਤੇ ਗੁਰੂ ਜੀ ਨੇ ਆਪਣੇ ਸੇਵਕ ਦੀ ਮੰਗ ਪੂਰੀ ਕੀਤੀ। ਗੁਰੂ ਜੀ ਇਸ ਪਵਿੱਤਰ ਜਗ੍ਹਾ ਤੇ ਕਵੀ ਦਰਬਾਰ, ਕੀਰਤਨ ਦਰਬਾਰ ਅਤੇ ਦਸਤਾਰ ਮੁਕਾਬਲੇ ਕਰਾਉਂਦੇ ਰਹੇ।
ਗੁਰੂ ਗੋਬਿੰਦ ਸਿੰਘ ਜੀ ਨੇ ਕਿਆਰ ਦੂਨ ਵਿੱਚ ਜ਼ਮੀਨ ਲੈ ਕੇ ਸੰਮਤ 1742 ਵਿੱਚ ਜਮਨਾ ਦੇ ਕਿਨਾਰੇ ਤੇ ਇੱਕ ਕਿਲ੍ਹਾ ਬਣਾਇਆ, ਜਿਸ ਦਾ ਨਾਂ ਪਾਂਵਟਾ ਰੱਖਿਆ। ਭੰਗਾਣੀ ਦਾ ਜੰਗ ਇਸ ਕਿਲ੍ਹੇ ਵਿੱਚ ਰਹਿਣ ਸਮੇਂ ਹੀ ਹੋਇਆ ਸੀ, ਜਿਸ ਦਾ ਜਿਕਰ ਭਾਈ ਸੰਤੋਖ ਸਿੰਘ ਇਸ ਤਰ੍ਹਾਂ ਕਰਦੇ ਹਨ:
ਪਾਂਵ ਟਿਕਯੋ ਸਤਿਗੁਰੂ ਕੋ ਆਨੰਦਪੁਰਿ ਤੇ ਆਇ। ਨਾਮ ਧਰ੍ਯੋ ਇਮ ਪਾਂਵਟਾ ਸਭਿ ਦੇਸ਼ਨਿ ਪ੍ਰਗਟਾਇ। (ਗੁਰ ਪ੍ਰਤਾਪ ਸੂਰਜ, ਰਿਤੁ 1, ਅੰਸੂ 48)
ਗੁਰੂ ਗੋਬਿੰਦ ਸਿੰਘ ਜੀ ਪਿਛੋਂ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗੁਰੂ ਬਣੇ ਅਤੇ ਗੁਰੂ ਦਾ ਨਿਵਾਸ ਸਥਾਨ ਗੁਰਦੁਆਰਾ ਸਾਹਿਬ ਬਣ ਗਿਆ। ਸੰਗਤ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਨੂੰ ਹਰ ਸਮੇਂ ਤਿਆਰ ਰਹਿੰਦੀ ਹੈ। ਗੁਰਦੁਆਰਿਆਂ ਦੀ ਅਜ਼ਾਦੀ ਲਈ ਜੂਝੇ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨ ਗੁਰਦੁਆਰਾ ਸਾਹਿਬ ਹੀ ਹੈ।
“ਮਰਉ ਤ ਹਰਿ ਕੈ ਦੁਆਰ” ਦੀ ਵਿਚਾਰਧਾਰਾ ਨੂੰ ਸਿੱਖਾਂ ਨੇ ਅਨੇਕਾਂ ਵਾਰ ਅਮਲੀ ਜਾਮਾ ਪਹਿਨਾ ਕੇ ਸਿੱਧ ਕੀਤਾ। ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਦੀ ਹੋ ਰਹੀ ਬੇ-ਅਦਬੀ ਨੂੰ ਰੋਕਣ ਲਈ ਸਿੱਖਾਂ ਨੇ ਕਦੀ ਭਾਈ ਮਹਿਤਾਬ ਸਿੰਘ, ਭਾਈ ਸੁੱਖਾ ਸਿੰਘ, ਬਾਬਾ ਦੀਪ ਸਿੰਘ ਤੇ ਕਦੀ ਸ. ਜੱਸਾ ਸਿੰਘ ਆਹਲੂਵਾਲੀਆ ਬਣ ਕੇ ਇਸ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ। ਮਹਾਰਾਜਾ ਰਣਜੀਤ ਸਿੰਘ ਨੇ ਵੀ ਇਸ ਰਹੱਸ ਨੂੰ ਸਮਝ ਲਿਆ ਸੀ। ਉਸ ਨੇ ਵੀ ਸਿੱਖੀ ਦੇ ਸੋਮਿਆਂ ਨੂੰ ਨਰੋਆ ਕਰਨ ਲਈ ਪੂਰਾ ਜ਼ੋਰ ਲਗਾਇਆ। ਗੁਰਦੁਆਰਿਆਂ ਨੂੰ ਜਾਗੀਰਾਂ ਲਗਵਾਈਆਂ ਅਤੇ ਉਸ ਨੇ ਕਦੀ ਵੀ ਆਪਣੀ ਹਕੂਮਤ ਦਾ ਜ਼ੋਰ ਸ੍ਰੀ ਹਰਿਮੰਦਰ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਨਹੀਂ ਆਉਣ ਦਿੱਤਾ, ਸਗੋਂ ਇੱਕ ਵਾਰ ਉਹ ਅਕਾਲ ਤਖ਼ਤ ਸਾਹਿਬ ਤੇ ਦੋਸ਼ੀਆਂ ਵਾਂਗ ਪੇਸ਼ ਵੀ ਹੋਏ।
ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕੰਮ ਗੁਰੂ ਸਾਹਿਬਾਨ ਦੇ ਸਮੇਂ ਤੋਂ ਮਸੰਦ, ਉਦਾਸੀ ਤੇ ਨਿਰਮਲੇ ਕਰਦੇ ਸਨ। ਉਹ ਸਭ ਗੁਰੂ ਦੁਆਰਾ ਦੱਸੀ ਰਹਿਤ-ਬਹਿਤ ਉੱਪਰ ਹੀ ਜ਼ੋਰ ਦਿੰਦੇ ਸਨ। 1716 ਤੋਂ 1799 ਤਕ ਤਕਰੀਬਨ ਸਭ ਗੁਰਦੁਆਰਿਆਂ ਦੀ ਸੇਵਾ ਸੰਭਾਲ ਇਨ੍ਹਾਂ ਹੱਥਾਂ ਵਿੱਚ ਆ ਗਈ। ਸਮੇਂ ਦੇ ਗੁਜ਼ਰਨ ਦੇ ਨਾਲ ਨਾਲ ਇਨ੍ਹਾਂ ਵਿੱਚ ਕੁਰੀਤੀਆਂ ਆਈਆਂ ਅਤੇ ਅੰਧੇਰ-ਗਰਦੀ ਸ਼ੁਰੂ ਹੋ ਗਈ, ਜਿਸ ਕਾਰਨ ਰਹਿਤ-ਬਹਿਤ ਵਿੱਚ ਪੱਕੇ ਅਤੇ ਸੂਝਵਾਨ ਸਿੰਘਾਂ ਦੀ ਲੋੜ ਮਹਿਸੂਸ ਕੀਤੀ ਗਈ ਤਾਂ ਜੋ ਗੁਰਦੁਆਰਿਆਂ ਨੂੰ ਬੇ-ਅਦਬੀ ਤੋਂ ਬਚਾਇਆ ਜਾ ਸਕੇ। ਸਿੱਖ ਰਾਜ ਸਮੇਂ ਵੀ ਹਰਿਮੰਦਰ ਸਾਹਿਬ ਤੇ ਹੋਰ ਪ੍ਰਸਿੱਧ ਇਤਿਹਾਸਕ ਥਾਵਾਂ ਤੋਂ ਉਦਾਸੀਆਂ ਨੂੰ ਹਟਾ ਦਿੱਤਾ ਗਿਆ ਸੀ ਪਰ ਖਾਲਸਾ, ਰਾਜ-ਭਾਗ ਦੇ ਨਸ਼ੇ ਵਿੱਚ ਪੈ ਕੇ ਗੁਰਦੁਆਰਿਆਂ ਵੱਲੋਂ ਅਵੇਸਲਾ ਹੋ ਗਿਆ ਅਤੇ ਜਲਦੀ ਹੀ ਸਾਰੇ ਗੁਰਦੁਆਰੇ ਮਹੰਤਾਂ ਦੇ ਕਬਜ਼ੇ ਹੇਠ ਆ ਗਏ। ਸਿੱਖ ਰਾਜ ਉਪਰੰਤ ਉਨ੍ਹਾਂ ਨੇ ਆਪਣੀਆਂ ਮਨਮਾਨੀਆਂ ਕਰਨੀਆਂ ਆਰੰਭ ਦਿੱਤੀਆਂ। ਮਨਮੱਤ ਪ੍ਰਧਾਨ ਹੋ ਗਈ, ਗੁਰਦੁਆਰਿਆਂ ਨੂੰ ਆਪਣੀਆਂ ਜਾਇਦਾਦਾਂ ਬਣਾ ਕੇ ਕੁਰੀਤੀਆਂ ਆਰੰਭ ਦਿੱਤੀਆਂ। ਵੀਹਵੀਂ ਸਦੀ ਦੇ ਆਰੰਭ ਵਿੱਚ ਤਾਂ ਅਤਿ ਦੀ ਹੱਦ ਹੀ ਟੱਪ ਗਈ ਸੀ।
ਅੱਕੇ ਕਿਸਾਨਾਂ ਨੇ ਬੰਦੀ ਬਣਾ ਲਿਆ ਤਹਿਸੀਲਦਾਰ! ਪੁਲਿਸ ਨੇ ਪਹੁੰਚ ਕੇ ਛੁਡਵਾਇਆ, ਕਹਿੰਦੇ “ਇਹ ਏਦਾਂ ਹੀ ਸੂਤ ਆਊਂ ਹੁਣ”