ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਉਨ੍ਹਾਂ ਨੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ। ਇਸ ਦੇ ਨਾਲ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਚੁਣੇ ਗਏ।
ਸੁਖਬੀਰ ਬਾਦਲ ਨੇ ਹਰਜਿੰਦਰ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੀ ਨਿਰਵਘਨ ਸੇਵਾ ਲਈ ਮੁੜ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਮੈਂਬਰਾਂ ਦ ਵੀ ਧਾਮੀ ਦਾ ਖੁੱਲ੍ਹ ਕੇ ਸਮਰਥਨ ਕਰਨ ਤੇ ਵੱਡੀ ਲੀਡ ਨਾਲ ਜਿਤਾਉਣ ਲਈ ਧੰਨਵਾਦ ਕੀਤਾ।

ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ, “ਇਹ ਇੱਕ ਵੱਡੀ ਸਫਲਤਾ ਹੈ। ਸੁਖਬੀਰ ਸਿੰਘ ਬਾਦਲ ਨੇ ਸਾਰੇ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਐਡਵੋਕੇਟ ਧਾਮੀ ਦੇ ਨਾਮ ਦਾ ਐਲਾਨ ਕੀਤਾ। ਉਨ੍ਹਾਂ ਨੂੰ 117 ਵੋਟਾਂ ਮਿਲੀਆਂ, ਜਦੋਂ ਕਿ ਮਿੱਠੂ ਸਿੰਘ ਨੂੰ ਸਿਰਫ਼ 18 ਵੋਟਾਂ ਮਿਲੀਆਂ।”
ਉਨ੍ਹਾਂ ਨੇ ਸਾਰੇ ਮੈਂਬਰਾਂ ਦਾ ਇੱਕ ਵਾਰ ਫਿਰ ਇੱਕ ਈਮਾਨਦਾਰ ਵਿਅਕਤੀ ਨੂੰ ਚੁਣਨ ਲਈ ਧੰਨਵਾਦ ਕੀਤਾ। ਪਿਛਲੇ ਸਾਲ ਜਦੋਂ ਵੋਟਾਂ ਪਈਆਂ ਸਨ, ਤਾਂ ਵਿਰੋਧੀ ਧਿਰ ਨੂੰ 33 ਵੋਟਾਂ ਮਿਲੀਆਂ ਸਨ ਅਤੇ ਇਸ ਵਾਰ ਇਹ ਗਿਣਤੀ ਹੋਰ ਵੀ ਘੱਟ ਗਈ ਹੈ।
ਮਿੱਠੂ ਸਿੰਘ ਨੇ ਕਿਹਾ ਕਿ ਧਾਮੀ ਵਿਰੁੱਧ ਚੋਣ ਲੜਨ ਵਾਲਿਆਂ ਨੂੰ ਵੀ ਅੰਤਿਮ ਕਮੇਟੀ ਲਈ ਚੁਣਿਆ ਗਿਆ ਹੈ। ਇਹ ਚੋਣ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਹੋਈ।
ਇਹ ਵੀ ਪੜ੍ਹੋ : ਤੇਲੰਗਾਨਾ : ਬੱਸ ਤੇ ਬੱਜਰੀ ਲੈ ਕੇ ਜਾ ਰਹੇ ਡੰਪਰ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਕਰੀਬ 19 ਲੋਕਾਂ ਦੀ ਮੌਤ
ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲਾ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਿਲਜੀਤ ਸਿੰਘ ਭਿੰਡਰ, ਹਰਜਿੰਦਰ ਕੌਰ, ਬਲਦੇਵ ਸਿੰਘ ਕੈਮਪੁਰੀ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਜੰਗ ਬਹਾਦਰ ਸਿੰਘ ਰਾਏ ਅਤੇ ਮਿੱਠੂ ਸਿੰਘ ਨੂੰ ਅੰਤਰਿਮ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























