History of Baba Banda Singh Bahadur: ਸਰਹਿੰਦ ਨੂੰ ਫ਼ਤਿਹ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਮਹਾਨ ਅਤੇ ਆਕਰਸ਼ਕ ਵਿਅਕਤੀਆਂ ਵਿੱਚੋਂ ਪ੍ਰਮੁੱਖ ਮੰਨੇ ਜਾਣ ਵਾਲੇ ਯੋਧੇ ਹਨ। ਜਿਨ੍ਹਾਂ ਨੇ ਆਪਣੇ ਜੀਵਨ ਕਾਲ ਦੇ ਪਿਛਲੇ 7 ਸਾਲਾਂ (1709-1715) ਦੌਰਾਨ ਉੱਤਰੀ ਭਾਰਤ ਦੀ ਪੂਰੀ ਦੀ ਪੂਰੀ ਤਵਾਰੀਖ ਹੀ ਬਦਲ ਕੇ ਰੱਖ ਦਿੱਤੀ। ਬਾਬਾ ਬੰਦਾ ਸਿੰਘ ਬਹਾਦਰ ਦੀ ਕਮਾਨ ਹੇਠ ਸਿੱਖਾਂ ਨੇ ਅਠਾਰ੍ਹਵੀਂ ਸਦੀ ਦੇ ਪਹਿਲੇ ਦਹਾਕੇ ਵਿੱਚ ਮੁਗ਼ਲਾਂ ਨੂੰ ਪਹਿਲੀ ਵਾਰ ਸਿੱਖ ਸ਼ਕਤੀ ਦਾ ਅਹਿਸਾਸ ਕਰਵਾਇਆ ਅਤੇ ਉਨ੍ਹਾਂ ਦੇ ਅਜਿੱਤ ਹੋਣ ਦੇ ਘੁਮੰਡ ਨੂੰ ਤੋੜ ਕੇ ਰੱਖ ਦਿੱਤਾ।
ਉਹ ਪੰਜਾਬ ਦੇ ਇਤਿਹਾਸਕ ਰੰਗ-ਮੰਚ ‘ਤੇ ਅਚਾਨਕ ਇਕ ਜਾਂਬਾਜ਼ ਯੋਧੇ ਅਤੇ ਸਿਦਕੀ ਸੈਨਿਕ ਕਮਾਂਡਰ ਵਜੋਂ ਉੱਭਰ ਕੇ ਸਾਹਮਣੇ ਆਇਆ। ਸੋ ਬੰਦਾ ਬਹਾਦਰ ,ਸਿਕੰਦਰ, ਨੈਪੋਲੀਅਨ, ਨਾਦਰਸ਼ਾਹ ਤੇ ਅਹਿਮਦ ਸ਼ਾਹ ਅਬਦਾਲੀ ਤੋਂ ਵੱਧ ਸ਼ਕਤੀਸ਼ਾਲੀ ਯੋਧਾ ਸੀ। ਬੰਦਾ ਸਿੰਘ ਬਹਾਦਰ ਨੇ ਆਪਣੀ ਚੜ੍ਹਤ ਦੌਰਾਨ ਤਿੰਨ ਮੁਗ਼ਲ ਬਾਦਸ਼ਾਹਾਂ-ਬਹਾਦਰ ਸ਼ਾਹ, ਜਹਾਂਦਾਰ ਸ਼ਾਹ ਅਤੇ ਫਾਰੁਖ਼ਸ਼ੀਅਰ ਨੂੰ ਵਖਤ ਪਾਈ ਰੱਖਿਆ ਤੇ ਗ਼ਜ਼ਨਵੀ, ਤੈਮੂਰ ਤੇ ਬਾਬਰ ਦੇ ਖਾਨਦਾਨਾਂ ਵਿੱਚੋਂ ਅਖਵਾਉਣ ਵਾਲਿਆਂ ਦੀ ਆਨ ਤੇ ਸ਼ਾਨ ਨੂੰ ਮਿੱਟੀ ਵਿੱਚ ਮਿਲਾ ਕੇ ਰੱਖ ਦਿੱਤਾ।
ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ 1670 ਈਸਵੀ ਵਿਚ ਰਾਜੌਰੀ (ਪੁਣਛ) ਵਿਖੇ ਸ਼੍ਰੀ ਰਾਮ ਦੇਵ ਭਾਰਦਵਾਜ ਰਾਜਪੂਤ ਦੇ ਘਰ ਹੋਇਆ। ਉਨ੍ਹਾਂ ਦਾ ਨਾਂ ਲਛਮਣ ਦਾਸ ਰੱਖਿਆ ਗਿਆ। ਉਨ੍ਹਾਂ ਨੇ ਜਾਨਕੀ ਪ੍ਰਸਾਦ ਵੈਰਾਗੀ ਸਾਧੂ ਪਾਸੋਂ ਰਾਜੌਰੀ ਵਿਖੇ ਉਪਦੇਸ਼ ਲਿਆ। ਫਿਰ ਸਾਧੂ ਰਾਮਦਾਸ ਪਾਸੋਂ ਰਾਮਧੰਮਣ, ਲਾਹੌਰ ਵਿਖੇ ਤੇ ਇਸੇ ਤਰ੍ਹਾਂ ਜੋਗੀ ਔਘੜ ਨਾਥ ਪਾਸੋਂ ਨਾਸਿਕ ਵਿਖੇ ਉਪਦੇਸ਼ ਲਿਆ। ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਜਦ ਨਾਂਦੇੜ ਪੁੱਜੇ ਤਾਂ ਉਥੇ ਉਨ੍ਹਾਂ ਦੀ ਮੁਲਾਕਾਤ ਗੁਰੂ ਸਾਹਿਬ ਨਾਲ ਹੋਈ ਤੇ ਉਹ ਗੁਰੂ ਸਾਹਿਬ ਨੂੰ ਹੀ ਸਮਰਪਿਤ ਹੋ ਗਏ।
ਇਹ ਕਾਫ਼ਲਾ 28 ਫਰਵਰੀ 1716 ਨੂੰ ਦਿੱਲੀ ਪੁੱਜਾ। ਮੁਗ਼ਲ ਬਾਦਸ਼ਾਹ ਫਰੁੱਖਸ਼ੀਅਰ ਦੇ ਹੁਕਮ ਨਾਲ ਬਾਬਾ ਬੰਦਾ ਸਿੰਘ ਬਹਾਦਰ, ਭਾਈ ਬਾਜ਼ ਸਿੰਘ, ਬਾਬਾ ਕਾਨ੍ਹ ਸਿੰਘ, ਭਾਈ ਫ਼ਤਹਿ ਸਿੰਘ ਆਦਿ ਸਿੱਖ ਸਰਦਾਰਾਂ ਨੂੰ ਵੱਖਰੀ ਕੈਦ ‘ਚ ਰੱਖਿਆ ਗਿਆ। ਬਾਕੀ 694 ਸਿੰਘਾਂ ਨੂੰ ਸਰਬਰਾਹ ਖ਼ਾਂ ਕੋਤਵਾਲ ਦੇ ਹਵਾਲੇ ਕਰ ਦਿੱਤਾ ਗਿਆ ਤਾਂ ਕਿ ਉਨ੍ਹਾਂ ਨੂੰ ਕਤਲ ਕਰ ਦਿੱਤਾ ਜਾਵੇ। ਕੈਦੀ ਸਿੰਘਾਂ ਦਾ ਕਤਲੇਆਮ 5 ਮਾਰਚ 1716 ਨੂੰ ਸ਼ੁਰੂ ਹੋਇਆ ਤੇ ਰੋਜ਼ਾਨਾ ਇਕ ਸੌ ਸਿੱਖਾਂ ਨੂੰ ਕਤਲ ਕੀਤਾ ਜਾਂਦਾ।
ਇਹ ਵੀ ਪੜੋ:ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼: ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ….
ਸ਼ਹਾਦਤਾਂ ਦਾ ਇਹ ਸਿਲਸਿਲਾ ਸੱਤ ਦਿਨ ਜਾਰੀ ਰਿਹਾ। ਗੁਰੂ ਦੇ ਸਿੱਖਾਂ ਨੂੰ ਧਰਮ ਪਰਿਵਰਤਨ ਕਰਨ ਲਈ ਮਜਬੂਰ ਕੀਤਾ ਗਿਆ ਪਰ ਸਿੱਖ ਅਡੋਲ ਰਹੇ ਤੇ ਧਰਮ ਪਰਿਵਰਤਨ ਦੀ ਥਾਂ ਸ਼ਹਾਦਤ ਦਾ ਜਾਮ ਪੀ ਗਏ। ਬਾਬਾ ਬੰਦਾ ਸਿੰਘ ਜੀ ਤੇ ਸਾਥੀਆਂ ਨੂੰ ਤਿੰਨ ਮਹੀਨੇ ਬੰਦੀਖ਼ਾਨੇ ‘ਚ ਸਖ਼ਤ ਤਸੀਹੇ ਦਿੱਤੇ ਗਏ ਤੇ 9 ਜੂਨ 1716 ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਹੀਦ ਕਰਨ ਦਾ ਦਿਨ ਰੱਖਿਆ ਗਿਆ।
ਇਹ ਵੀ ਪੜੋ:ਵਿਕਾਸ ਦੇ ਨਾਮ ‘ਤੇ ਪੁੱਟ ਕੇ ਰੱਖ ਦਿੱਤੀਆਂ ਚੰਗੀਆਂ-ਭਲੀਆਂ ਬਣੀਆਂ Roads, ਸਰਕਾਰ ਦੇ ਕੰਮਾਂ ‘ਤੇ ਭੜਕੇ ਲੋਕ