ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ ਸ੍ਰੀ ਅਕਾਲ ਤਖਤ ਸਾਹਿਬ ‘ਤੇ ਲਿਆਉਣਾ ਚਾਹੀਦਾ ਹੈ, ਕਿਉਂਕਿ ਗੁਰਮਤਿ ਦੇ ਸਿਧਾਂਤ ਤੇ ਚਲਦਿਆਂ ਹੋਇਆਂ ਹਰ ਮਸਲੇ ਦਾ ਹੱਲ ਸੰਵਾਦ ਰਾਹੀਂ ਕੱਢਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਸੇ ਕਰਕੇ ਹੀ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕੀਤੀ ਗਈ ਸੀ ਤਾਂ ਜੋ ਇੱਥੇ ਬੈਠ ਕੇ ਸਿੱਖਾਂ ਦੇ ਮਸਲਿਆਂ ਦੇ ਹੱਲ ਕੱਢੇ ਜਾ ਸਕਣ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਖਮਾਣੋਂ ਦੇ ਇਤਿਹਾਸਿਕ ਅਸਥਾਨ ਪਾਤਸ਼ਾਹੀ ਛੇਵੀਂ ਅਤੇ ਦਸਵੀਂ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾ ਸਾਹਿਬ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਉਹਨਾਂ ਮਨੁੱਖਤਾ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ‘ਤੇ ਪਹਿਰਾ ਦਿੱਤਾ ਜਾਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਹਰ ਸਿੱਖ ਨੂੰ ਆਪਣੇ ਕੋਲ ਰਵਾਇਤੀ ਹਥਿਆਰ (ਸ਼੍ਰੀ ਸਾਹਿਬ) ਰੱਖਣ ਦਾ ਹੁਕਮ ਦਿੱਤਾ ਸੀ, ਜਿਸ ‘ਤੇ ਅੱਜ ਦੇ ਮਾਹੌਲ ਨੂੰ ਦੇਖਦੇ ਹੋਏ ਸਮੁੱਚੀ ਸੰਗਤ ਨੂੰ ਅਮਲ ਕਰਨ ਦੀ ਲੋੜ ਹੈ ਤੇ ਹਰ ਸਿੱਖ ਨੂੰ ਆਪਣੇ ਕੋਲ ਸ੍ਰੀ ਸਾਹਿਬ ਵਰਗੇ ਹਥਿਆਰ ਰੱਖਣ ਦੀ ਲੋੜ ਹੈ ਤਾਂ ਜੋ ਲੋੜ ਪੈਣ ਤੇ ਮਜ਼ਲੂਮਾਂ ਦੀ ਰੱਖਿਆ ਕੀਤੀ ਜਾ ਸਕੇ ਅਤੇ ਨਾਲ ਹੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਿਆ ਜਾਵੇ।
ਇਹ ਵੀ ਪੜ੍ਹੋ : ਜਵਾਨ ਪੁੱਤ ਦੀ ਨਹਿਰ ‘ਚ ਸ਼ੱਕੀ ਹਾਲਾਤਾਂ ‘ਚ ਡੁੱ.ਬਣ ਕਾਰਨ ਮੌ.ਤ, ਪਰਿਵਾਰ ਨੇ ਸਾਥੀਆਂ ‘ਤੇ ਲਗਾਏ ਇਲਜ਼ਾਮ
ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਬੋਲਦਿਆਂ ਕਿਹਾ ਕਿ ਅੱਜ ਲੋੜ ਹੈ ਆਪਣੀ ਨੌਜਵਾਨੀ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਮਾਰਗ ‘ਤੇ ਚੱਲ ਸਮਾਜਿਕ ਕੁਰੀਤੀਆਂ ਤੋਂ ਦੂਰ ਕਰ ਵਿੱਚ ਯੋਗਦਾਨ ਪਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























