Learn about the : ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਦੇ ਚਾਂਦਨੀ ਚੌਕ ਵਿਖੇ ਸਥਿਤ ਹੈ। ਇਹ ਦਿੱਲੀ ਦੇ ਨੌਂ ਇਤਿਹਾਸਕ ਗੁਰੂਦੁਆਰਿਆਂ ‘ਚੋਂ ਇੱਕ ਹੈ। ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਵਾਲੀ ਥਾਂ ਦੇ ਹੇਠਾਂ ਇਹ ਸ਼ਹੀਦੀ ਅਸਥਾਨ ਹੈ। ਇਹ ਗੁਰਦੁਆਰਾ ਭਾਈ ਬਘੇਲ ਸਿੰਘ ਦੁਆਰਾ 1783 ਵਿਚ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਥਾਂ ਚਾਂਦਨੀ ਚੌਂਕ,ਪੁਰਾਣੀ ਦਿੱਲੀ ਵਿੱਚ ਬਣਵਾਇਆ ਗਿਆ। ਗੁਰੂ ਤੇਗ਼ ਬਹਾਦਰ ਜੀ ਨੂੰ ਮੁਗ਼ਲ ਬਾਦਸ਼ਾਹ ਔਰੰਗਜੇਬ ਦੇ ਹੁਕਮ ‘ਤੇ ਧਰਮ ਪਰਿਵਰਤਨ ਕਰਕੇ ਮੁਸਲਮਾਨ ਬਣਨ ਤੋਂ ਇਨਕਾਰ ਕਰਨ ‘ਤੇ 11 ਨਵੰਬਰ 1675 ਵਿੱਚ ਸ਼ਹੀਦ ਕਰਵਾ ਦਿੱਤਾ ਗਿਆ।
ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇਣ ਦੇ ਨਾਲ-ਨਾਲ ਔਰੰਗਜ਼ੇਬ ਦਾ ਇਹ ਵੀ ਹੁਕਮ ਸੀ ਕਿ ਗੁਰੂ ਸਾਹਿਬ ਦੀ ਦੇਹ ਦੇ ਚਾਰ ਟੁਕੜੇ ਕਰ ਕੇ ਸ਼ਹਿਰ ਦੇ ਚਾਰੇ ਪਾਸੇ ਲਟਕਾ ਦਿਤੇ ਜਾਣ ਪਰ ਹਨੇਰਾ ਪੈ ਚੁੱਕਾ ਹੋਣ ਕਰ ਕੇ ਉਸ ਦੇ ਇਸ ਹੁਕਮ ‘ਤੇ ਅਮਲ ਨਾ ਹੋ ਸਕਿਆ। ਦੂਜੇ ਪਾਸੇ ਭਾਈ ਜੈਤਾ, ਭਾਈ ਨਾਨੂ ਰਾਮ, ਭਾਈ ਤੁਲਸੀ ਤੇ ਭਾਈ ਊਦਾ ਨੇ ਗੁਰੂ ਸਾਹਿਬ ਦਾ ਸੀਸ ਚੁਕ ਕੇ ਲਿਆਉਣ ਦੀ ਤਰਕੀਬ ਘੜੀ। ਭਾਈ ਜੈਤਾ ਆਪਣੀ ਟੋਕਰੀ ਸਿਰ ‘ਤੇ ਚੁੱਕ ਕੇ ਲੈ ਗਿਆ ਅਤੇ ਰਾਤ ਦੇ ਹਨੇਰੇ ਵਿੱਚ ਗੁਰੂ ਸਾਹਿਬ ਦਾ ਸੀਸ ਚੁਕ ਲਿਆਇਆ। ਦੂਜੇ ਪਾਸੇ (ਭਾਈ ਮਨੀ ਸਿੰਘ ਦੇ ਸਹੁਰਾ) ਭਾਈ ਲੱਖੀ ਰਾਏ ਵਣਜਾਰਾ ਨੇ, ਆਪਣੇ ਪੁੱਤਰਾਂ ਭਾਈ ਨਿਗਾਹੀਆ, ਹੇਮਾ ਤੇ ਹਾੜੀ ਦੀ ਮਦਦ ਨਾਲ, ਗੁਰੂ ਸਾਹਿਬ ਦਾ ਧੜ ਚੁੱਕ ਘਰ ਅੰਦਰ (ਗੁਰੁਦੁਆਰਾ ਰਕਾਬ ਗੰਜ ਵਾਲੀ ਥਾਂ ‘ਤੇ) ਹੀ ਧੜ ਦਾ ਸਸਕਾਰ ਕਰ ਦਿਤਾ।ਜਿਸ ਥਾਂ ਗੁਰੂ ਜੀ ਦਾ ਸ਼ੀਸ਼ ਕੱਟਿਆ ਗਿਆ ਉਸ ਥਾਂ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਬਣਾਇਆ ਗਿਆ।
ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੂਜੇ ਧਰਮ ਦੀ ਖਾਤਰ ਸ਼ਹੀਦੀ ਦੇ ਦਿੱਤੀ। ਇਨਸਾਨੀ ਹੱਕਾਂ ਤੇ ਜ਼ੁਲਮ ਦੀ ਖਾਤਰ ਸਾਰੇ ਗੁਰੂ ਸਾਹਿਬਾਨਾਂ ਨੇ ਬੁਲੰਦ ਆਵਾਜ਼ ਚੁੱਕੀ। ਗੁਰੂ ਜੀ ਨੇ ਮੁਗਲ ਬਾਦਸ਼ਾਹ ਔਰੰਗਜ਼ੇਬ ਦੀ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਇਸਲਾਮ ਧਰਮ ਧਾਰਨ ਨਹੀਂ ਕੀਤਾ। ਗੁਰੂ ਤੇਗ ਬਹਾਦੁਰ ਦੇ ਧੀਰਜ ਅਤੇ ਬਹਾਦੁਰੀ ਅੱਗੇ ਚਿੱਤ ਹੋਏ ਔਰੰਗਜੇਬ ਨੇ ਚਾਂਦਨੀ ਚੌਂਕ ਵਿੱਚ ਗੁਰੂਜੀ ਦਾ ਸੀਸ ਵੱਢਣ ਦੇ ਹੁਕਮ ਜਾਰੀ ਕੀਤੇ ਸਨ। ਅਤੇ ਉਹ 24 ਨਵੰਬਰ 1675 ਦਾ ਦਿਨ ਸੀ ਜਦੋਂ ਗੁਰੂ ਤੇਗ ਬਹਾਦੁਰ ਨੇ ਧਰਮ ਦੀ ਰੱਖਿਆ ਲਈ ਸ਼ਹੀਦ ਹੋ ਗਏ।