life and principal shri guru teg bhadhur ji: ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਹੋਏ ਹਨ।ਆਪ ਜੀ ਨੂੰ ‘ਹਿੰਦ ਦੀ ਚਾਦਰ’ ਵੀ ਕਿਹਾ ਜਾਂਦਾ ਹੈ।ਗੁਰੂ ਜੀ ਜੰਗੀ ਹੁਨਰਾਂ ਵਿੱਚ ਤਾਂ ਪ੍ਰਬੀਨ ਹੈ ਹੀ ਸਨ, ਉਨ੍ਹਾਂ ਨੂੰ ਪੰਜਾਬੀ, ਬ੍ਰਿਜ ਭਾਸ਼ਾ ਅਤੇ ਸੰਸਕ੍ਰਿਤ ਦਾ ਵੀ ਚੰਗਾ ਗਿਆਨ ਸੀ।ਉਨ੍ਹਾਂ ਨੂੰ ਸੰਗੀਤ ਵਿੱਚ ਵੀ ਡੂੰਘੀ ਦਿਲਚਸਪੀ ਸੀ।ਗੁਰੂ ਤੇਗ ਬਹਾਦੁਰ ਜੀ ਨੇ ਬਹਾਦਰੀ, ਨਿਡਰਤਾ ਆਦਿ ਦੇ ਗੁਣ ਆਪਣੇ ਪਿਤਾ ਜੀ ਤੋਂ ਲਏ ਸਨ।ਆਪਣੇ ਮਾਤਾ ਜੀ ਤੋਂ ਉਨ੍ਹਾਂ ਨੂੰ ਦਇਆ, ਕੋਮਲਤਾ ਅਤੇ ਇਕਾਂਤ-ਪਸੰਦ ਹੋਣ ਦੇ ਗੁਣ ਗ੍ਰਹਿਣ ਕੀਤੇ।ਗੁਰੂ ਤੇਗ ਬਹਾਦਰ ਸਾਹਿਬ, ਮਾਰਚ 1673 ਦੇ ਆਖ਼ਰੀ ਹਫਤੇ ਤੋਂ 10 ਜੁਲਾਈ, 1675 ਤਕ ਚੱਕ ਨਾਨਕੀ ਵਿੱਚ ਰਹੇ। ਓਨੀਂ ਦਿਨੀਂ ਔਰੰਗਜ਼ੇਬ ਤਲਵਾਰ ਦੇ ਜ਼ੋਰ ਨਾਲ਼ ਹਰ ਇੱਕ ਭਾਰਤੀ ਨੂੰ ਮੁਸਲਮਾਨ ਬਣਾ ਰਿਹਾ ਸੀ। ਔਰੰਗਜੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਓਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ।
25 ਮਈ, 1675 ਈਸਵੀ ਦੇ ਦਿਨ 16 ਕਸ਼ਮੀਰੀ ਬ੍ਰਾਹਮਣਾਂ ਦਾ ਇੱਕ ਜੱਥਾ ਇਕ ਮੋਹਤਬਰ ਸਿੱਖ ਆਗੂ ਭਾਈ ਕਿਰਪਾ ਰਾਮ ਦੱਤ ਦੀ ਬਾਂਹ ਫੜ ਕੇ ਚੱਕ ਨਾਨਕੀ ਆਏ ਅਤੇ ਗੁਰੂ ਸਾਹਿਬ ਦੇ ਦਰਬਾਰ ਵਿਚ ਆ ਫ਼ਰਿਆਦੀ ਹੋਏ। ਕਸ਼ਮੀਰੀ ਬ੍ਰਾਹਮਣਾਂ ਨੇ ਗੁਰੂ ਸਾਹਿਬ ਨੂੰ ਦੱਸਿਆ ਕਿ ਅਸੀਂ, ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫਤਿਖਾਰ ਖਾਨ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕੜੇ ਬ੍ਰਾਹਮਣਾਂ ਨੂੰ ਜ਼ਬਰੀ ਮੁਸਲਮਾਨ ਬਣਾ ਰਿਹਾ ਹੈ। ਅਸੀਂ ਔਰੰਗਜ਼ੇਬ ਦੇ ਹਿੰਦੂ-ਰਾਜਪੂਤ ਵਜੀਰਾਂ ਤੱਕ ਵੀ ਪਹੁੰਚ ਕੀਤੀ ਹੈ।
ਉਨ੍ਹਾਂ ਨੇ ਵੀ ਆਪਣੀ ਬੇਵੱਸੀ ਜ਼ਾਹਰ ਕੀਤੀ ਹੈ। ਅਸੀ ਕੇਦਾਰ ਨਾਥ, ਬਦਰੀ ਨਾਥ, ਪੁਰੀ, ਦੁਆਰਕਾ, ਕਾਂਚੀ, ਮਥੁਰਾ ਤੇ ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ ਪਰ ਕਿਸੇ ਨੇ ਵੀ ਸਾਡੀ ਬਾਂਹ ਨਹੀਂ ਫੜੀ। ਹੁਣ ਸਾਡੀ ਆਖ਼ਰੀ ਆਸ ਸਿਰਫ਼ ਗੁਰੂ ਨਾਨਕ ਸਾਹਿਬ ਦਾ ਦਰ ਹੀ ਰਹਿ ਗਿਆ ਹੈ। ਗੁਰੂ ਤੇਗ ਬਹਾਦਰ ਸਾਹਿਬ ਨੇ ਬ੍ਰਾਹਮਣਾਂ ਦੀ ਨਿੰਮੋਝੂਣਤਾ ਵੇਖ ਕੇ ਉਨ੍ਹਾਂ ਨੂੰ ਕਿਹਾ ਕਿ, ‘ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ। ਵਾਹਿਗੁਰੂ ਤੁਹਾਡੀ ਮਦਦ ਕਰਨਗੇ। ਜਾਓ, ਸੂਬੇਦਾਰ ਨੂੰ ਆਖ ਦਿਓ ਕਿ ਜੇ ਉਹ ਗੁਰੂ ਤੇਗ ਬਹਾਦਰ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਬ੍ਰਾਹਮਣ ਮੁਸਲਮਾਨ ਬਣ ਜਾਣਗੇ।’
ਸਟੇਜ ‘ਤੇ ਹੀ ਰੋਣ ਲੱਗੇ Puran Chand Wadali, ਕਹਿੰਦੇ “ਜਾਣਾ ਮੈਂ ਸੀ ਤੁਰ ਸਰਦੂਲ ਗਿਆ…”